ਡੇਰਾ ਬਾਬਾ ਨਾਨਕ 'ਚ ਖ਼ੂਨੀ ਖੇਡ: ਬੇਦੀ ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ; ਇਲਾਕੇ 'ਚ ਫੈਲੀ ਦਹਿਸ਼ਤ
ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਦੇ ਜੋੜੀਆਂ ਬਾਜ਼ਾਰ ਵਿੱਚ ਬੇਦੀ ਮੈਡੀਕਲ ਸਟੋਰ ਤੇ ਬੁੱਧਵਾਰ ਨੂੰ ਸਵੇਰੇ 8 ਵਜੇ ਦੇ ਕਰੀਬ ਦੋ ਨੌਜਵਾਨਾਂ ਵੱਲੋਂ ਬੇਦੀ ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇੱਥੇ ਦੱਸਣਯੋਗ ਹੈ ਕਿ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ ਨੂੰ ਪਿਛਲੇ ਸਮੇਂ ਵੀ 50 ਲੱਖ ਦੀ ਫਿਰੌਤੀ ਮੰਗਣ ਉਪਰੰਤ ਉਸ ਦੇ ਪੱਟ ਦੇ ਗੋਲੀ ਮਾਰ ਦਿੱਤੀ ਗਈ ਸੀ। ਦੱਸਿਆ ਜਾ ਰਿਹਾ ਇਸ ਤੋਂ ਬਾਅਦ ਬੇਦੀ ਮੈਡੀਕਲ ਸਟੋਰ ਮਾਲਕ ਨੂੰ ਸੁਰੱਖਿਅ ਵੀ ਦਿੱਤੀ ਗਈ ਸੀ ਪਰ ਹੁਣ ਕੁਝ ਦਿਨਾਂ ਤੋਂ ਸੁਰੱਖਿਆ ਕਰਮਚਾਰੀ ਹਟਾ ਦਿੱਤੇ ਗਏ ਸਨ।
Publish Date: Wed, 28 Jan 2026 10:49 AM (IST)
Updated Date: Wed, 28 Jan 2026 10:50 AM (IST)

ਡੇਰਾ ਬਾਬਾ ਨਾਨਕ - ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਦੇ ਜੋੜੀਆਂ ਬਾਜ਼ਾਰ ਵਿੱਚ ਬੇਦੀ ਮੈਡੀਕਲ ਸਟੋਰ ਤੇ ਬੁੱਧਵਾਰ ਨੂੰ ਸਵੇਰੇ 8 ਵਜੇ ਦੇ ਕਰੀਬ ਦੋ ਨੌਜਵਾਨਾਂ ਵੱਲੋਂ ਬੇਦੀ ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇੱਥੇ ਦੱਸਣਯੋਗ ਹੈ ਕਿ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ ਨੂੰ ਪਿਛਲੇ ਸਮੇਂ ਵੀ 50 ਲੱਖ ਦੀ ਫਿਰੌਤੀ ਮੰਗਣ ਉਪਰੰਤ ਉਸ ਦੇ ਪੱਟ ਦੇ ਗੋਲੀ ਮਾਰ ਦਿੱਤੀ ਗਈ ਸੀ। ਦੱਸਿਆ ਜਾ ਰਿਹਾ ਇਸ ਤੋਂ ਬਾਅਦ ਬੇਦੀ ਮੈਡੀਕਲ ਸਟੋਰ ਮਾਲਕ ਨੂੰ ਸੁਰੱਖਿਅ ਵੀ ਦਿੱਤੀ ਗਈ ਸੀ ਪਰ ਹੁਣ ਕੁਝ ਦਿਨਾਂ ਤੋਂ ਸੁਰੱਖਿਆ ਕਰਮਚਾਰੀ ਹਟਾ ਦਿੱਤੇ ਗਏ ਸਨ।
ਅੱਜ ਸਵੇਰੇ ਜਦੋਂ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ ਆਪਣਾ ਮੈਡੀਕਲ ਸਟੋਰ ਖੋਲ੍ਹ ਕੇ ਸਫਾਈ ਕਰ ਰਿਹਾ ਸੀ ਕਿ ਦੋ ਨੌਜਵਾਨਾਂ ਨੇ ਆ ਕੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਪਤਾ ਲੱਗਾ ਹੈ ਕਿ ਗੋਲੀਆਂ ਅੱਖ ਨੇੜੇ ਲੱਗੀ, ਜਿਸ ਨੂੰ ਇਲਾਜ ਲਈ ਲਜਾਇਆ ਜਾ ਰਿਹਾ ਸੀ ਕਿ ਰਸਤੇ ਵਿੱਚ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਖਬਰ ਸੁਣਦਿਆਂ ਹੀ ਡੇਰਾ ਬਾਬਾ ਨਾਨਕ ਪੁਲਿਸ ਮੌਕੇ ਤੇ ਪਹੁੰਚ ਗਈ ਹੈ ਅਤੇ ਮੈਡੀਕਲ ਸਟੋਰ ਤੇ ਮਾਲਕ ਨੂੰ ਦੂਜੀ ਵਾਰ ਗੋਲੀ ਮਾਰਨ ਅਤੇ ਇਸ ਤੋਂ ਪਹਿਲਾਂ ਵੀ ਡੇਰਾ ਬਾਬਾ ਨਾਨਕ ਵਿੱਚ ਇੱਕ ਦੁਕਾਨਦਾਰ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਦੀਆਂ ਘਟਨਾਵਾਂ ਨੂੰ ਲੈ ਕੇ ਦਹਿਸ਼ਤ ਮਾਹੌਲ ਬਣਿਆ ਹੋਇਆ ਹੈ। ਜ਼ਖ਼ਮੀ ਬੇਦੀ ਮੈਡੀਕਲ ਸਟੋਰ ਮਾਲਕ ਦੀ ਗੋਲੀਆਂ ਲੱਗਣ ਨਾਲ ਮੌਤ ਹੋਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ।