ਕਹਿਰ ਬਣ ਕੇ ਟੁੱਟੀ ਮੌਤ: ਨੈਸ਼ਨਲ ਹਾਈਵੇ ‘ਤੇ ਭਿਆਨਕ ਹਾਦਸਾ, ਪਠਾਨਕੋਟ ਦੇ 4 ਨੌਜਵਾਨਾਂ ਦੀ ਮੌਕੇ ‘ਤੇ ਮੌਤ; ਪੁਲਿਸ ਜਾਂਚ 'ਚ ਜੁਟੀ
ਜਾਣਕਾਰੀ ਅਨੁਸਾਰ ਆਲਟੋ ਕਾਰ ਨੰਬਰ PB35Y ਵਿੱਚ ਸਵਾਰ ਚਾਰ ਨੌਜਵਾਨ ਪਠਾਨਕੋਟ ਵੱਲ ਆ ਰਹੇ ਸਨ ਕਿ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਉਨ੍ਹਾਂ ਦੀ ਕਾਰ ਕਿਸੇ ਅਣਪਛਾਤੇ ਭਾਰੀ ਵਾਹਨ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਚਾਰੇ ਨੌਜਵਾਨਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।
Publish Date: Tue, 19 May 2026 07:50 AM (IST)
Updated Date: Tue, 19 May 2026 07:55 AM (IST)
ਬਟਾਲਾ, ਸ਼ਾਮ ਤਿਵਾੜੀ / ਪੰਜਾਬੀ ਜਾਗਰਣ : ਨੈਸ਼ਨਲ ਹਾਈਵੇ ‘ਤੇ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਅੱਜ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਪਠਾਨਕੋਟ ਦੇ ਪਿੰਡ ਘਰੋਲੀ ਅਤੇ ਟੀਚਰ ਕਲੋਨੀ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਆਲਟੋ ਕਾਰ ਨੰਬਰ PB35Y ਵਿੱਚ ਸਵਾਰ ਚਾਰ ਨੌਜਵਾਨ ਪਠਾਨਕੋਟ ਵੱਲ ਆ ਰਹੇ ਸਨ ਕਿ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਉਨ੍ਹਾਂ ਦੀ ਕਾਰ ਕਿਸੇ ਅਣਪਛਾਤੇ ਭਾਰੀ ਵਾਹਨ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਚਾਰੇ ਨੌਜਵਾਨਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।
ਪ੍ਰਤੱਖਦਰਸ਼ੀਆਂ ਦੇ ਮੁਤਾਬਕ ਹਾਦਸਾ ਸਵੇਰੇ ਕਰੀਬ ਚਾਰ ਵਜੇ ਦੇ ਨਜ਼ਦੀਕ ਵਾਪਰਿਆ। ਹਾਦਸੇ ਤੋਂ ਬਾਅਦ ਜਿਸ ਭਾਰੀ ਵਾਹਨ ਨਾਲ ਟੱਕਰ ਹੋਈ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਵੱਲੋਂ ਮ੍ਰਿਤਕਾਂ ਦੀ ਪਹਿਚਾਣ ਕਰਨ ਅਤੇ ਫ਼ਰਾਰ ਵਾਹਨ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਇਸ ਹਾਦਸੇ ਕਾਰਨ ਸੋਗ ਦੀ ਲਹਿਰ ਪਾਈ ਜਾ ਰਹੀ ਹੈ।