- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਵਿਅਕਤੀ ਦੀ ਪਛਾਣ ਜਗਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਠੀਕਰੀਵਾਲ ਉਚਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ ਤੇ ਬੀਤੀ ਰਾਤ ਉਹ ਘਰ ਨਹੀਂ ਆਇਆ ਸੀ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਬਟਾਲਾ ਦੇ ਨਜ਼ਦੀਕੀ ਪਿੰਡ ਬੁੱਟਰ ਕਲਾਂ ਦੀ ਨਹਿਰ ਕਿਨਾਰੇ ਦਰੱਖ਼ਤ ਨਾਲ ਲਟਕਦੀ ਹੋਈ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੇਖਵਾਂ ਦੇ ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੁੱਟਰ ਕਲਾਂ ਦੀ ਨਹਿਰ ਨੇੜੇ ਇਕ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਹੋਈ ਲਾਸ਼ ਮਿਲੀ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲਿਆ। ਮ੍ਰਿਤਕ ਵਿਅਕਤੀ ਦੀ ਪਛਾਣ ਜਗਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਠੀਕਰੀਵਾਲ ਉਚਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ ਤੇ ਬੀਤੀ ਰਾਤ ਉਹ ਘਰ ਨਹੀਂ ਆਇਆ ਸੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਫਿਲਹਾਲ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।