- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
5 ਦਿਨ ਪਹਿਲਾਂ ਲਾਪਤਾ ਹੋਏ ਵਿਅਕਤੀ ਦੀ ਲਾਸ਼ ਪਿੰਡ ਪੱਡਾ ਦੀ ਨਹਿਰ ’ਚੋਂ ਬਰਾਮਦ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਅਕਤੀ ਦੇ ਪਰਿਵਾਰਿਕ ਮੈਂਬਰ ਜਗਦੀਪ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਉਰਫ ਗੋਰਾ (45) ਪੁੱਤਰ ਲੱਖਾ ਸਿੰਘ ਵਾਸੀ ਪਿੰਡ ਕੋਟ ਖਜਾਨਾ ਪਿਛਲੇ 5 ਦਿਨਾਂ ਤੋਂ ਲਾਪਤਾ ਸੀ।

ਸ਼ਾਮ ਤਿਵਾੜੀ, ਬਟਾਲਾ, ਪੰਜਾਬੀ ਜਾਗਰਣ। 5 ਦਿਨ ਪਹਿਲਾਂ ਲਾਪਤਾ ਹੋਏ ਵਿਅਕਤੀ ਦੀ ਲਾਸ਼ ਪਿੰਡ ਪੱਡਾ ਦੀ ਨਹਿਰ ’ਚੋਂ ਬਰਾਮਦ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਅਕਤੀ ਦੇ ਪਰਿਵਾਰਿਕ ਮੈਂਬਰ ਜਗਦੀਪ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਉਰਫ ਗੋਰਾ (45) ਪੁੱਤਰ ਲੱਖਾ ਸਿੰਘ ਵਾਸੀ ਪਿੰਡ ਕੋਟ ਖਜਾਨਾ ਪਿਛਲੇ 5 ਦਿਨਾਂ ਤੋਂ ਲਾਪਤਾ ਸੀ।
ਉਨ੍ਹਾਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਵਲੋਂ ਇਸ ਸੰਬੰਧ ’ਚ ਥਾਣਾ ਘਣੀਏ-ਕੇ-ਬਾਂਗਰ ਦੀ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਉਰਫ ਗੋਰਾ ਦੀ ਲਾਸ਼ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪਿੰਡ ਪੱਡਾ ਦੀ ਨਹਿਰ ’ਚੋਂ ਮਿਲੀ ਹੈ।