- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਸਿਵਲ ਲਾਈਨ ਦੇ ਅਧੀਨ ਪੈਂਦੇ ਪਿੰਡ ਕਿਲਾ ਟੇਕ ਸਿੰਘ ਨੇੜੇ ਬੰਬੀ ਕੋਲ ਖੇਤਾਂ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

ਰਾਜਨ ਤਰਹੇਨ, ਪੰਜਾਬੀ ਜਾਗਰਣ, ਬਟਾਲਾ : ਥਾਣਾ ਸਿਵਲ ਲਾਈਨ ਦੇ ਅਧੀਨ ਪੈਂਦੇ ਪਿੰਡ ਕਿਲਾ ਟੇਕ ਸਿੰਘ ਨੇੜੇ ਬੰਬੀ ਕੋਲ ਖੇਤਾਂ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਸਬ ਇੰਸਪੈਕਟਰ ਨਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਖੇਤਾਂ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੇ ਮੋਰਚਰੀ ਘਰ ਵਿੱਚ 72 ਘੰਟਿਆਂ ਲਈ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਸ਼ਨਾਖ਼ਤ ਲਈ ਯਤਨ ਜਾਰੀ ਹਨ।