ਬਟਾਲਾ 'ਚ ਭੇਦਭਰੇ ਹਾਲਾਤਾਂ ’ਚ ਮਿਲੀ ਨੌਜਵਾਨ ਦੀ ਲਾਸ਼, ਪੁਲਿਸ ਲਾਈਨ ਰੋਡ ’ਤੇ ਫੈਲੀ ਸਨਸਨੀ
ਸਥਾਨਕ ਪੁਲਿਸ ਲਾਈਨ ਰੋਡ ਬਟਾਲਾ ਤੋਂ ਇਕ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿੰਬਲ ਪੁਲਿਸ ਚੌਂਕੀ ਦੇ ਇੰਚਾਰਜ ਸਬ ਇੰਸ. ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪੁਲਸ ਲਾਈਨ ਰੋਡ ’ਤੇ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ।
Publish Date: Wed, 12 Aug 2026 04:23 PM (IST)
Updated Date: Wed, 12 Aug 2026 04:25 PM (IST)
ਰਾਜਨ ਤੇਰਹਨ, ਪੰਜਾਬੀ ਜਾਗਰਣ, ਬਟਾਲਾ - ਸਥਾਨਕ ਪੁਲਿਸ ਲਾਈਨ ਰੋਡ ਬਟਾਲਾ ਤੋਂ ਇਕ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿੰਬਲ ਪੁਲਿਸ ਚੌਂਕੀ ਦੇ ਇੰਚਾਰਜ ਸਬ ਇੰਸ. ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪੁਲਸ ਲਾਈਨ ਰੋਡ ’ਤੇ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ।
ਸਬ ਇੰਸ. ਰਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜੇ ’ਚ ਲੈ ਕੇ ਉਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਸੰਨੀ ਵਾਸੀ ਬਟਾਲਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਇਸ ਸੰਬੰਧੀ ਕਾਰਵਾਈ ਕੀਤ ਜਾ ਰਹੀ ਹੈ।