ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਦੋ ਧਿਰਾਂ ’ਚ ਚੱਲੀਆਂ ਗੋਲੀਆਂ, ਇਕ ਦੀ ਮੌਤ, 2 ਜ਼ਖਮੀ
ਇਸ ਸੰਬੰਧੀ ਜਾਣਕਾਰੀ ਹੋਏ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਬਟਾਲਾ ਦੇ ਡਿਫੈਂਸ ਰੋਡ ’ਤੇ ਕਾਰਾਂ ਸਾਈਡ ’ਤੇ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਝਗੜਾ ਹੋ ਗਿਆ ਜਿਸ ਤੋਂ ਬਾਅਦ ਦੋਵਾਂ ਧਿਰਾਂ ਵਲੋਂ ਇਕ ਦੂਜੇ ’ਤੇ ਗੋਲੀਆਂ ਚੱਲਾ ਦਿੱਤੀਆਂ ਗਈਆਂ।
Publish Date: Fri, 05 Jun 2026 04:10 PM (IST)
Updated Date: Fri, 05 Jun 2026 04:14 PM (IST)
ਸ਼ਾਮ ਤਿਵਾੜੀ/ਰਾਜਨ ਤੇ੍ਰਹਨ, ਬਟਾਲਾ : ਅੱਜ ਬਟਾਲਾ ਦੇ ਡਿਫੈਂਸ ਰੋਡ ’ਤੇ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦ ਦੋ ਧਿਰਾਂ ’ਚ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਦੋਵਾਂ ਧਿਰਾਂ ਵਲੋਂ ਇਕ ਦੂਜੇ ’ਤੇ ਗੋਲੀਆਂ ਚੱਲਾ ਦਿੱਤੀਆਂ ਗਈਆਂ ਜਿਸਦੇ ਚਲਦਿਆਂ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ 2 ਸਕੇ ਭਰਾ ਗੋਲੀ ਲੱਗਣ ਦੇ ਚਲਦਿਆਂ ਜ਼ਖਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ, ਐੱਸ.ਪੀ ਡੀ ਸੰਦੀਪ ਵਡੇਹਰਾ, ਐੱਸ.ਪੀ ਰਮਨਿੰਦਰ ਸਿੰਘ, ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ, ਐੱਸ.ਐੱਚ.ਓ ਗੁਰਮੀਤ ਸਿੰਘ, ਐੱਸ.ਐੱਸ.ਓ ਸਿਟੀ ਸੁਖਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਸੰਬੰਧੀ ਜਾਣਕਾਰੀ ਹੋਏ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਬਟਾਲਾ ਦੇ ਡਿਫੈਂਸ ਰੋਡ ’ਤੇ ਕਾਰਾਂ ਸਾਈਡ ’ਤੇ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਝਗੜਾ ਹੋ ਗਿਆ ਜਿਸ ਤੋਂ ਬਾਅਦ ਦੋਵਾਂ ਧਿਰਾਂ ਵਲੋਂ ਇਕ ਦੂਜੇ ’ਤੇ ਗੋਲੀਆਂ ਚੱਲਾ ਦਿੱਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਇਸ ਘਟਨਾ ’ਚ ਇਕ ਧਿਰ ਦੇ ਵਿਅਕਤੀ ਦੀਪਇੰਦਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਸ਼ੁਕਰਪੁਰਾ ਬਟਾਲਾ ਦੀ ਸਿਰ ’ਚ ਗੋਲੀ ਲੱਗਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਜੀ ਧਿਰ ’ਚ ਕੰਵਲਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਬਟਾਲਾ ਦੇ ਸਿਰ ਅਤੇ ਅਤੇ ਜਗਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਬਟਾਲਾ ਦੇ ਲੱਤ ’ਚ ਗੋਲੀ ਲੱਗੀ ਹੈ ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜਾ ਲਿਆ ਹੈ ਅਤੇ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਆਦਿ ਹਾਜ਼ਰ ਸਨ।