
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਇਤਿਹਾਸਿਕ ਗੁਰਦੁਆਰਾ ਕੰਧ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ। ਜ਼ਿਕਰ ਯੋਗ ਹੈ ਕਿ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਗੁਰੂ ਨਾਨਕ ਸਾਹਿਬ ਜੀ ਦੇ ਵਿਆਹ ਸਬੰਧੀ ਇਤਿਹਾਸਕ ਸਥਾਨਾਂ ਨੂੰ ਗੁਰਦੁਆਰਾ ਕੰਧ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਅੱਗੇ ਰੁਮਾਲਾ ਸਾਹਿਬ ਭੇਟ ਕੀਤਾ।

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ - ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਇਤਿਹਾਸਿਕ ਗੁਰਦੁਆਰਾ ਕੰਧ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ। ਜ਼ਿਕਰ ਯੋਗ ਹੈ ਕਿ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਗੁਰੂ ਨਾਨਕ ਸਾਹਿਬ ਜੀ ਦੇ ਵਿਆਹ ਸਬੰਧੀ ਇਤਿਹਾਸਕ ਸਥਾਨਾਂ ਨੂੰ ਗੁਰਦੁਆਰਾ ਕੰਧ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਅੱਗੇ ਰੁਮਾਲਾ ਸਾਹਿਬ ਭੇਟ ਕੀਤਾ।
ਇਤਿਹਾਸਿਕ ਗੁਰਦੁਆਰਾ ਅਸਥਾਨ ਦੇ ਗ੍ਰੰਥੀ ਸਾਹਿਬਾਨ ਵੱਲੋਂ ਡਾਕਟਰ ਬਲਜੀਤ ਕੌਰ ਅਤੇ ਵਿਧਾਇਕ ਸ਼ੈਰੀ ਕਲਸੀ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਕੈਬਨਟ ਮੰਤਰੀ ਨੂੰ ਬਲਜੀਤ ਕੌਰ ਨੇ ਕਿਹਾ ਕਿ ਗੁਰਦੁਆਰਾ ਕੰਧ ਸਾਹਿਬ ਵਿਖੇ ਨਤਮਸਤਕ ਹੋ ਕੇ ਉਹਨਾਂ ਨੂੰ ਆਤਮਿਕ ਆਨੰਦ ਮਿਲਿਆ ਹੈ। ਉਹਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਚੱਲ ਰਹੀਆਂ ਤਿਆਰੀਆਂ ਤੇ ਖੁਸ਼ੀ ਸਾਂਝੀ ਕਰਦਿਆ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਅਤੇ ਬਾਬੇ ਨਾਨਕ ਦੇ ਸੰਦੇਸ਼ ਨੂੰ ਕੋਨੇ ਕੋਨੇ ਪਹੁੰਚਾਉਣ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਜੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਤੇ ਟਿੱਪਣੀ ਕਰਦਿਆਂ ਕਿਹਾ ਕਿ ਗੁਰੂ ਘਰ ਚ ਕਿਸੇ ਤੇ ਵੀ ਹਮਲਾ ਨਿੰਦਣਯੋਗ ਹੈ ਤੇ ਹਮਲਾ ਕਰਨ ਵਾਲੇ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨਾਂ ਨੇ ਬਾਦਲ ਤੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਪਰਮਾਤਮਾ ਦੀ ਕਚਹਿਰੀ ਚ ਸਾਫ ਹੋਈਏ ਤਾਂ ਹਮਲੇ ਨਹੀਂ ਹੁੰਦੇ।