ਬਟਾਲਾ ਪਹੁੰਚੇ CM ਮਾਨ ਤੇ ਮਨੀਸ਼ ਸਿਸੋਦੀਆ, ਲੋਕਾਂ ਨੂੰ ਦਿੱਤਾ 291 ਕਰੋੜ ਦੇ ਪ੍ਰੋਜੈਕਟਾਂ ਦਾ ਤੋਹਫ਼ਾ; ਕਿਹਾ- ਅਸੀਂ ਗੱਲਾਂ ਨਹੀਂ, ਰਿਕਾਰਡ ਤੋੜ ਕੰਮ ਕੀਤੇ
ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਇਤਿਹਾਸਕ ਸ਼ਹਿਰ ਬਟਾਲਾ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖਦਿਆਂ 291 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਹਲਕਾ ਵਿਧਾਇਕ ਅਤੇ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਹੋਈ ਇਸ ਵਿਸ਼ਾਲ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ।
Publish Date: Thu, 16 Apr 2026 03:17 PM (IST)
Updated Date: Thu, 16 Apr 2026 03:19 PM (IST)

ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਇਤਿਹਾਸਕ ਸ਼ਹਿਰ ਬਟਾਲਾ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖਦਿਆਂ 291 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਹਲਕਾ ਵਿਧਾਇਕ ਅਤੇ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਹੋਈ ਇਸ ਵਿਸ਼ਾਲ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ।
ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ
ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ 'ਤੇ ਤੰਜ਼ ਕਸਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਖੋਖਲੇ ਵਾਅਦੇ ਅਤੇ ਗੱਲਾਂ ਕੀਤੀਆਂ ਸਨ, ਪਰ ਆਮ ਆਦਮੀ ਪਾਰਟੀ ਨੇ ਮਹਿਜ਼ 4 ਸਾਲਾਂ ਦੇ ਅੰਦਰ ਪੰਜਾਬ ਦਾ ਨਕਸ਼ਾ ਬਦਲ ਕੇ ਰੱਖ ਦਿੱਤਾ ਹੈ। ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
ਲੀਡਰਸ਼ਿਪ ਦੀ ਵੱਡੀ ਮੌਜੂਦਗੀ
ਰੈਲੀ ਵਿੱਚ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ 'ਤੇ ਪਹੁੰਚੇ। ਵਿਧਾਇਕ ਸ਼ੈਰੀ ਕਲਸੀ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕਾ ਜੀਵਨਜੋਤ ਕੌਰ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਅਤੇ ਅਮਰਪਾਲ ਸਿੰਘ ਸਮੇਤ ਕਈ ਦਿੱਗਜ ਆਗੂ ਮੌਜੂਦ ਸਨ।
ਪ੍ਰਸ਼ਾਸਨਿਕ ਅਤੇ ਸਿਆਸੀ ਹਲਚਲ
ਮੁੱਖ ਮੰਤਰੀ ਨੇ ਬਟਾਲਾ ਦੇ ਸਰਵਪੱਖੀ ਵਿਕਾਸ ਲਈ ਕਈ ਵੱਡੇ ਐਲਾਨ ਕੀਤੇ। ਰੈਲੀ ਦੌਰਾਨ ਆਪ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਰਮਨ ਬਹਿਲ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਬਲਬੀਰ ਸਿੰਘ ਪੰਨੂ, ਅਤੇ ਚੇਅਰਮੈਨ ਮਾਨਿਕ ਮਹਿਤਾ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।