ਜਲੰਧਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ: ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇੱਕ ਨੌਜਵਾਨ ਦੀ ਮੌਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਐੱਚ.ਓ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਰਾਹੀਂ ਸੂਚਨਾ ਮਿਲੀ ਸੀ ਕਿ ਜਲੰਧਰ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਟੱਕਰ ਹੋਈ ਹੈ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
Publish Date: Mon, 21 Sep 2026 11:32 AM (IST)
Updated Date: Mon, 21 Sep 2026 11:34 AM (IST)
ਰਾਜਨ ਤ੍ਰੇਹਨ, ਪੰਜਾਬੀ ਜਾਗਰਣ, ਬਟਾਲਾ। ਬੀਤੀ ਦੇਰ ਰਾਤ ਜਲੰਧਰ ਰੋਡ ’ਤੇ ਹਨੂਮਾਨ ਅਖਾੜਾ ਦੇ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਪਸ ’ਚ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਐੱਚ.ਓ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਰਾਹੀਂ ਸੂਚਨਾ ਮਿਲੀ ਸੀ ਕਿ ਜਲੰਧਰ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਟੱਕਰ ਹੋਈ ਹੈ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
ਪੁਲਿਸ ਨੇ ਹਾਦਸੇ ’ਚ ਸ਼ਾਮਲ ਦੋਵੇਂ ਮੋਟਰਸਾਈਕਲਾਂ ਨੂੰ ਕਬਜ਼ੇ ’ਚ ਲੈ ਲਿਆ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਬਟਾਲਾ ਦੇ ਹਸਪਤਾਲ ’ਚ ਸ਼ਨਾਖਤ ਲਈ ਰੱਖਿਆ ਗਿਆ ਹੈ। ਪੁਲਿਸ ਅਨੁਸਾਰ ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਬਨੈਨ ਪਹਿਨੀ ਹੋਈ ਸੀ ਅਤੇ ਉਸ ਦੀ ਪਛਾਣ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਉੱਧਰ, ਦੂਜੇ ਮੋਟਰਸਾਈਕਲ ਸਵਾਰ ਨੂੰ ਵੀ ਹਾਦਸੇ ਦੌਰਾਨ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਦੂਜੇ ਮੋਟਰਸਾਈਕਲ ਸਵਾਰ ਸਬੰਧੀ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।