ਬਲਾਕ ਬਟਾਲਾ ਅਧੀਨ ਆਉਂਦੇ ਜ਼ੋਨ ਚੌਧਰਪੁਰ ਤੋਂ ਕਾਂਗਰਸੀ ਉਮੀਦਵਾਰ ਜੇਤੂ
ਜ਼ੋਨ ਚੌਧਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਦੇਵ ਸਿੰਘ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਦਾਰ ਸਿੰਘ ਨੂੰ 250 ਵੋਟਾਂ ਦੇ ਫਰਕ ਨਾਲ ਹਰਾਇਆ ਹੈ ਅਤੇ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਈ।
Publish Date: Wed, 17 Dec 2025 01:57 PM (IST)
Updated Date: Wed, 17 Dec 2025 02:07 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਬਲਾਕ ਬਟਾਲਾ ਦੇ ਅਧੀਨ ਆਉਂਦੇ ਜ਼ੋਨ ਚੌਧਰਪੁਰ ਤੋ ਕਾਂਗਰਸ ਉਮੀਦਵਾਰ ਨੇ ਬਾਜੀ ਜਿੱਤੀ ਹੈ। ਜ਼ੋਨ ਚੌਧਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਦੇਵ ਸਿੰਘ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਦਾਰ ਸਿੰਘ ਨੂੰ 250 ਵੋਟਾਂ ਦੇ ਫਰਕ ਨਾਲ ਹਰਾਇਆ ਹੈ ਅਤੇ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਈ। ਜੇਤੂ ਉਮੀਦਵਾਰ ਗੁਰਦੇਵ ਸਿੰਘ ਨੇ ਕਿਹਾ ਕਿ ਇਹ ਚੋਣ ਐਡਵੋਕੇਟ ਅਮਨਦੀਪ ਜੈੰਤੀਪੁਰ ਦੀ ਅਗਵਾਈ ਹੇਠ ਜਿੱਤੀ ਗਈ ਹੈ। ਉਹਨਾਂ ਨੇ ਆਪਣੇ ਜੋਨ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ ਕੀਤਾ ਹੈ।