- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਇਹੀ ਕਾਰਨ ਹੈ ਕਿ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਵੀ ਫਤਿਹਗੜ੍ਹ ਚੂੜੀਆਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ ਅਤੇ ਹੁਣ ਨਗਰ ਕੌਂਸਲ ’ਚ ਵੀ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਿਆ ਹੈ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਅੱਜ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਵਿਖੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦੇ ਦੀ ਚੋਣ ਐੱਸ.ਡੀ.ਐੱਮ ਫਤਿਹਗੜ੍ਹ ਚੂੜੀਆਂ ਸੁਖਜਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਅਮਨ-ਅਮਾਨ ਨਾਲ ਸੰਪੰਨ ਹੋਈ। ਇਸ ਦੌਰਾਨ ਕਾਂਗਰਸ ਪਾਰਟੀ ਦੇ ਕੁਲਵਿੰਦਰ ਸਿੰਘ ਲਾਲੀ ਦੇ ਸਿਰ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਪ੍ਰਧਾਨ ਦਾ ਤਾਜ ਸਜਿਆ ਜਦਕਿ ਸ਼੍ਰੋਮਣੀ ਅਕਾਲੀ ਦਲ ਗੁਰਜੀਤ ਕੌਰ ਨੂੰ ਰੰਧਾਵਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ ਫਤਿਹਗੜ੍ਹ ਚੂੜੀਆਂ ਸੁਖਜਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਕੁਲਵਿੰਦਰ ਸਿੰਘ ਲਾਲੀ ਨੂੰ ਨਗਰ ਕੌਂਸਲ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਗੁਰਜੀਤ ਕੌਰ ਰੰਧਾਵਾ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵ ਨਿਯੁਕਤ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਨੂੰ 9 ਉਮੀਦਵਾਰਾਂ ਦਾ ਸਮਰਥਨ ਮਿਲਿਆ। ਇਸ ਮੌਕੇ ਹਲਕਾ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ 13 ਵਾਰਡਾਂ ਦੇ ਜਿੱਤੇ ਹੋਏ ਉਮੀਦਵਾਰ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੇ ਕਾਂਗਰਸ ਸਰਕਾਰ ਦੌਰਾਨ ਸ਼ਹਿਰ ਦੇ ਹੋਏ ਵਿਕਾਸ ਕਾਰਜ਼ਾਂ ’ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਇਹੀ ਕਾਰਨ ਹੈ ਕਿ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਵੀ ਫਤਿਹਗੜ੍ਹ ਚੂੜੀਆਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ ਅਤੇ ਹੁਣ ਨਗਰ ਕੌਂਸਲ ’ਚ ਵੀ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀ ਭਲਾਈ ਲਈ ਨਗਰ ਕੌਂਸਲ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਨਗਰ ਕੌਂਸਲ ਦੇ ਨਵ ਨਿਯੁਕਤ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਵਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਉਪਰਾਲਾ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਰੁਕੇ ਹੋਏ ਵਿਕਾਸ ਕਾਰਜ਼ਾਂ ਨੂੰ ਵੀ ਜਲਦ ਮੁਕੰਮਲ ਕਰਵਾਇਆ ਜਾਵੇਗਾ। ਇਸ ਮੌਕੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਸਮਰਥਕਾ ਵਲੋਂ ਕੁਲਵਿੰਦਰ ਸਿੰਘ ਲਾਲੀ ਨੂੰ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਗਈ ਅਤੇ ਲੱਡੂ ਵੰਡ ਕੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਚੋਣ ਪ੍ਰਕਿਰਿਆ ਤੋਂ ਬਾਅਦ ਦਫਤਰ ਤੋਂ ਬਾਹਰ ਨਿਕਲਦੇ ਸਾਰ ਹੀ ਆਮ ਆਦਮੀ ਪਾਰਟੀ ਦੇ ਦੋ ਆਗੂਆਂ ਵਿਚਕਾਰ ਹੱਥੋਪਾਈ ਹੋ ਗਈ ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਨੇ ਮੌਕੇ ’ਤੇ ਸਥਿਤੀ ’ਤੇ ਕਾਬੂ ਕੀਤਾ ।