ਬਟਾਲਾ 'ਚ ਸਨਸਨੀਖੇਜ਼ ਵਾਰਦਾਤ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਪਿਸਤੌਲ ਤੇ ਕਾਰ ਦੀਆਂ ਚਾਬੀਆਂ ਖੋਹ ਕੇ ਫ਼ਰਾਰ ਹੋਏ ਹਮਲਾਵਰ
ਇਸ ਸੰਬੰਧੀ ਥਾਣਾ ਰੰਗੜ ਨੰਗਲ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਹਰਦੀਪ ਸਿੰਘ ਪੁੱਤਰ ਕਰਮ ਸਿੰਘ ਵਾਸੀ ਦਮੋਦਰ ਨੇ ਦੱਸਿਆ ਕਿ 5 ਜੂਨ ਵਕਤ ਕਰੀਬ 12 ਵਜੇ ਉਹ ਆਪਣੀ ਕਾਰ ਸਵਿਫਟ ’ਚ ਸਵਾਰ ਹੋ ਕੇ ਆਪਣੇ ਦੋਸਤ ਮੋਹਣ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਕਰਨਾਮਾ ਦੇ ਘਰ ਗਿਆ ਸੀ, ਕਿ ਇਸ ਦੌਰਾਨ 2 ਵਿਅਕਤੀਆਂ ਵਲੋਂ ਉਸ ਨਾਲ ਕੁੱਟਮਾਰ ਕਰਦੇ ਹੋਏ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ।
Publish Date: Sun, 07 Jun 2026 03:35 PM (IST)
Updated Date: Sun, 07 Jun 2026 03:36 PM (IST)
ਸ਼ਾਮ ਤਿਵਾੜੀ/ਰਾਜਨ ਤੇ੍ਰਹਨ, ਬਟਾਲਾ, ਪੰਜਾਬੀ ਜਾਗਰਣ। ਬਟਾਲਾ ਦੇ ਨਜ਼ਦੀਕੀ ਪਿੰਡ ਕਰਨਾਮਾ ਵਿਖੇ 2 ਵਿਅਕਤੀਆਂ ਵਲੋਂ ਇਕ ਵਿਅਕਤੀ ਨਾਲ ਕੁੱਟਮਾਰ ਕਰਦੇ ਹੋਏ ਉਸਦਾ ਪਿਸਤੌਲ ਅਤੇ ਕਾਰ ਦੀਆਂ ਚਾਬੀਆਂ ਖੋਹ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸੰਬੰਧੀ ਥਾਣਾ ਰੰਗੜ ਨੰਗਲ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਹਰਦੀਪ ਸਿੰਘ ਪੁੱਤਰ ਕਰਮ ਸਿੰਘ ਵਾਸੀ ਦਮੋਦਰ ਨੇ ਦੱਸਿਆ ਕਿ 5 ਜੂਨ ਵਕਤ ਕਰੀਬ 12 ਵਜੇ ਉਹ ਆਪਣੀ ਕਾਰ ਸਵਿਫਟ ’ਚ ਸਵਾਰ ਹੋ ਕੇ ਆਪਣੇ ਦੋਸਤ ਮੋਹਣ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਕਰਨਾਮਾ ਦੇ ਘਰ ਗਿਆ ਸੀ, ਕਿ ਇਸ ਦੌਰਾਨ 2 ਵਿਅਕਤੀਆਂ ਵਲੋਂ ਉਸ ਨਾਲ ਕੁੱਟਮਾਰ ਕਰਦੇ ਹੋਏ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ।
ਜਦਕਿ ਜਾਂਦੇ ਸਮੇਂ ਉਕਤ ਵਿਅਕਤੀ ਉਸਦਾ ਪਿਸਤੌਲ ਅਤੇ ਕਾਰ ਦੀਆਂ ਚਾਬੀਆਂ ਵੀ ਆਪਣੇ ਨਾਲ ਲੈ ਗਏ ਹਨ। ਥਾਣਾ ਰੰਗੜ ਨੰਗਲ ਦੀ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਹਰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਇਕ ਪਛਾਤੇ ਅਤੇ ਇਕ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।