v> ਸੇਖਵਾਂ /ਗੁਰਪ੍ਰੀਤ ਸਿੰਘ : ਪੁਲਿਸ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਅਠਵਾਲ ਦੇ 'ਚ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੇਖਵਾਂ ਦੇ ਐੱਸਐੱਚਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮ੍ਰਿਤਕ ਸਤਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਅੱਠਵਾਲ ਦੀ ਪਤਨੀ ਦਵਿੰਦਰ ਕੌਰ ਵਾਸੀ ਪਿੰਡ ਅਠਵਾਲ ਨੇ ਦੱਸਿਆ ਕਿ ਉਸ ਦੇ ਪਤੀ ਸਤਵਿੰਦਰ ਸਿੰਘ ਨੇ ਗੈਸ ਵਾਲੀ ਗੋਲੀ ਦੀ ਥਾਂ ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਖਾ ਲਈ ਤੇ ਫਿਰ ਉਨ੍ਹਾਂ ਦੀ ਅਚਾਨਕ ਤਬੀਅਤ ਵਿਗੜ ਗਈ ਜਿਸ ਦੌਰਾਨ ਉਨ੍ਹਾਂ ਨੇ ਤੁਰੰਤ ਨਜ਼ਦੀਕੀ ਹਸਪਤਾਲ 'ਚ ਲਿਜਾਇਆ ਗਿਆ ਜਿੱਥੇ ਸਤਵਿੰਦਰ ਸਿੰਘ ਦੀ ਮੌਤ ਹੋ ਗਈ। ਉਧਰ ਦੂਜੇ ਪਾਸੇ ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਏਐਸਆਈ ਜਤਿੰਦਰਪਾਲ ਸਿੰਘ ਨੇ ਮ੍ਰਿਤਕ ਦੀ ਪਤਨੀ ਦਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ 174 ਸੀਆਰਪੀਸੀ ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ।

Posted By: Sarabjeet Kaur