- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ ਟਰੇਨ ਜਦੋਂ ਬਟਾਲਾ ਰੇਲਵੇ ਸਟੇਸ਼ਨ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ ਤਾਂ ਅੰਮ੍ਰਿਤਸਰ ਬਾਈਪਾਸ ਨੇੜੇ ਇੱਕ ਵਿਅਕਤੀ ਟਰੇਨ ਦੀ ਲਪੇਟ ਵਿੱਚ ਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕ ਦੀ ਲਾਸ਼ ਦੇ ਅੰਗ ਕਰੀਬ 500 ਮੀਟਰ ਤੱਕ ਖਿੱਲਰ ਗਏ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਬਟਾਲਾ ਦੇ ਅੰਮ੍ਰਿਤਸਰ ਬਾਈਪਾਸ ਨੇੜੇ ਅੱਜ ਸਵੇਰੇ ਦਿੱਲੀ ਸੁਪਰ ਐਕਸਪ੍ਰੈਸ ਟਰੇਨ ਹੇਠ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਮਾਮਲਾ ਖੁਦਕੁਸ਼ੀ ਦਾ ਹੈ ਜਾਂ ਰੇਲ ਟਰੈਕ ਪਾਰ ਕਰਦੇ ਸਮੇਂ ਵਾਪਰਿਆ ਹਾਦਸਾ।
ਪ੍ਰਾਪਤ ਜਾਣਕਾਰੀ ਅਨੁਸਾਰ ਟਰੇਨ ਜਦੋਂ ਬਟਾਲਾ ਰੇਲਵੇ ਸਟੇਸ਼ਨ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ ਤਾਂ ਅੰਮ੍ਰਿਤਸਰ ਬਾਈਪਾਸ ਨੇੜੇ ਇੱਕ ਵਿਅਕਤੀ ਟਰੇਨ ਦੀ ਲਪੇਟ ਵਿੱਚ ਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕ ਦੀ ਲਾਸ਼ ਦੇ ਅੰਗ ਕਰੀਬ 500 ਮੀਟਰ ਤੱਕ ਖਿੱਲਰ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਜੀਆਰਪੀ ਬਟਾਲਾ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਸੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਐਸਆਈ ਸਫ਼ੀ ਮਸੀਹ ਨੇ ਦੱਸਿਆ ਕਿ ਲਾਸ਼ ਬੁਰੀ ਤਰ੍ਹਾਂ ਨੁਕਸਾਨੀ ਹੋਈ ਹੋਣ ਕਾਰਨ ਉਸ ਦੇ ਅੰਗ ਇਕੱਠੇ ਕਰਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤੇ ਗਏ ਹਨ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਅਤੇ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।