ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਗਤੀ ਕੀਤੀ ਜਾਵੇਗੀ ਹੋਰ ਤੇਜ਼ -ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕਿਹਾ ਕਿ ਬਟਾਲਾ ਵਾਸੀਆਂ ਨੇ ਨਗਰ ਨਿਗਮ ਚੋਣਾਂ ਵਿੱਚ ਜੋ ਵਿਸ਼ਵਾਸ ਆਮ ਆਦਮੀ ਪਾਰਟੀ ਵਿੱਚ ਜਤਾਇਆ ਹੈ, ਉਸ 'ਤੇ ਪੂਰਾ ਉੱਤਰਦਿਆਂ ਬਟਾਲਾ ਸ਼ਹਿਰ ਦੀਆਂ ਲੰਬਿਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ।
Publish Date: Thu, 04 Jun 2026 01:37 PM (IST)
Updated Date: Thu, 04 Jun 2026 01:41 PM (IST)
ਸ਼ਾਮ ਤਿਵਾੜੀ ਪੰਜਾਬੀ ਜਾਗਰਣ, ਬਟਾਲਾ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ ਅਤੇ ਨਗਰ ਨਿਗਮ ਬਟਾਲਾ ਰਾਹੀਂ ਸ਼ਹਿਰ ਦੀ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕਿਹਾ ਕਿ ਬਟਾਲਾ ਵਾਸੀਆਂ ਨੇ ਨਗਰ ਨਿਗਮ ਚੋਣਾਂ ਵਿੱਚ ਜੋ ਵਿਸ਼ਵਾਸ ਆਮ ਆਦਮੀ ਪਾਰਟੀ ਵਿੱਚ ਜਤਾਇਆ ਹੈ, ਉਸ 'ਤੇ ਪੂਰਾ ਉੱਤਰਦਿਆਂ ਬਟਾਲਾ ਸ਼ਹਿਰ ਦੀਆਂ ਲੰਬਿਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਬਟਾਲਾ ਵਲੋਂ ਸ਼ਹਿਰ ਵਾਸੀਆਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਉਹ ਬਟਾਲਾ ਵਾਸੀਆਂ ਦੀ ਸਹੂਲਤ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਿਛਲੇ ਚਾਰ ਸਾਲਾਂ ਅੰਦਰ ਬਟਾਲੇ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਉਨ੍ਹਾਂ ਵਿਕਾਸ ਕਾਰਜਾਂ ਨੂੰ ਵੇਖਦਿਆਂ ਸ਼ਹਿਰ ਵਾਸੀਆਂ ਨੇ ਨਗਰ ਨਿਗਮ ਬਟਾਲਾ ਦੀ ਕਮਾਨ ਆਪ ਪਾਰਟੀ ਨੂੰ ਸੌਂਪੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪ੍ਰਮੁੱਖ ਚੌਂਕਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਵੱਡ ਆਕਾਰੀ ਲਾਈਟਾਂ ਲਗਾਈਆਂ ਗਈਆਂ ਹਨ। ਸ਼ਹਿਰ ਵਿਚਲੀ ਲਾਇਬ੍ਰੇਰੀ ਦੀ ਨਵੀਂ ਇਮਾਰਤ ਲੋਕਾਂ ਨੂੰ ਸਮਰਪਿਤ ਕੀਤਾ ਜਾ ਚੁੱਕੀ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕੀਤਾ ਗਿਆ ਹੈ ਸਮੇਤ ਵੱਖ-ਵੱਖ ਵਿਕਾਸ ਕਾਰਜ ਜਾਰੀ ਹਨ।