ਬਟਾਲਾ 'ਚ ਸਾਬਕਾ ਫੌਜੀ ਦਾ ਆਤੰਕ, ਚਲਾਈਆਂ ਗੋਲੀਆਂ, ਫੌਜੀ ਸਮੇਤ ਦੋ ਔਰਤਾਂ ਗ੍ਰਿਫਤਾਰ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ ਰਮਨਦੀਪ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਅਤੇ 2 ਔਰਤਾਂ ਵਲੋਂ ਬੈਕ ਸਾਈਡ ਬਿਜਲੀ ਦਫਤਰ ਬਾਜਵਾ ਕਾਲੋਨੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਰੋਡ ਉਮਰਪੁਰਾ ਬਟਾਲਾ ਵਿਖੇ ਮੁਹੱਲਾ ਵਾਸੀਆਂ ਦੀ ਤਕਰਾਰ ਹੋਈ ਹੈ ਤੇ ਇਸ ਦੌਰਾਨ ਗੋਲੀ ਚੱਲੀ ਹੈ।
Publish Date: Fri, 24 Apr 2026 02:22 PM (IST)
Updated Date: Fri, 24 Apr 2026 02:24 PM (IST)
ਸੁਖਦੇਵ ਸਿੰਘ/ਸ਼ਾਮ ਤਿਵਾੜੀ,ਪੰਜਾਬੀ ਜਾਗਰਣ, ਬਟਾਲਾ: ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਾਮੂਲੀ ਤਕਰਾਰ ਦੇ ਚਲਦਿਆਂ ਸਾਬਕਾ ਫੌਜੀ ਨੇ ਗੋਲੀਆਂ ਚਲਾਈਆਂ ਹਨ ।ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਉਕਤ ਮਾਮਲੇ ਦੇ ਸੰਬੰਧ ਫੌਜੀ ਸਮੇਤ ਦੋ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ ਰਮਨਦੀਪ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਅਤੇ 2 ਔਰਤਾਂ ਵਲੋਂ ਬੈਕ ਸਾਈਡ ਬਿਜਲੀ ਦਫਤਰ ਬਾਜਵਾ ਕਾਲੋਨੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਰੋਡ ਉਮਰਪੁਰਾ ਬਟਾਲਾ ਵਿਖੇ ਮੁਹੱਲਾ ਵਾਸੀਆਂ ਦੀ ਤਕਰਾਰ ਹੋਈ ਹੈ ਤੇ ਇਸ ਦੌਰਾਨ ਗੋਲੀ ਚੱਲੀ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਅਰਬਨ ਅਸਟੇਟ ਪੁਲਿਸ ਚੌਂਕੀ ਦੇ ਇੰਚਾਰਜ ਏ.ਐੱਸ.ਆਈ ਵਿਕਰਮ ਨੇ ਪੁਲਿਸ ਪਾਰਟੀ ਸਮੇਤ ਗੋਲੀਆਂ ਚਲਾਉਣ ਵਾਲੇ ਵਿਅਕਤੀ ਮਨਜਿਦੰਰ ਸਿੰਘ, ਕੰਵਲਜੀਤ ਕੌਰ ਅਤੇ ਮਾਹੀ ਵਾਸੀਆਨ ਬਟਾਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਰਿਵਾਲਵਰ, 2 ਖੋਲ ਅਤੇ ਇਕ ਮੋਟਰ ਸਾਈਕਲ ਬਰਾਮਦ ਕੀਤਾ ਹੈ।ਉਨ੍ਹਾਂ ਦੱਸਿਆ ਕਿ ਮਨਜਿੰਦਰ ਸਿੰਘ ਸਾਬਕਾ ਫੌਜੀ ਹੈ ਅਤੇ ਮਹੱਲਾ ਵਾਸੀਆਂ ਨਾਲ ਕਿਸੇ ਗੱਲ ਤੋਂ ਤਕਰਾਰ ਨੂੰ ਲੈ ਕੇ ਉਸਨੇ ਗੋਲੀ ਚਲਾਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਿਸ ਨੇ ਉਕਤ ਵਿਅਕਤੀ ਅਤੇ ਔਰਤਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਥਾਣਾ ਸਿਵਲ ਲਾਈਨ ’ਚ ਕੇਸ ਦਰਜ ਕਰ ਦਿੱਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਜਾਰੀ ਹੈ।