ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਬੋਲੇ- 'ਪੰਜਾਬ ਦੀ ਭਲਾਈ ਲਈ ਵਚਨਬੱਧ ਹੈ ਮਾਨ ਸਰਕਾਰ' ਅੱਜ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਬਲਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ’ਚ ਆਮ ਆਦਮੀ ਪਾਰਟੀ ਦੀ ਮੌਜੂਦਾ ਸਥਿਤੀ ਅਤੇ ਹਲਕੇ ਦੇ ਵਿਕਾਸ ਕਾਰਜ਼ਾਂ ਨੂੰ ਲੈ ਕੇ ਚਰਚਾ ਕੀਤੀ ਗਈ।
Publish Date: Sat, 18 Jul 2026 04:26 PM (IST)
Updated Date: Sat, 18 Jul 2026 04:27 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ - ਅੱਜ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਬਲਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ’ਚ ਆਮ ਆਦਮੀ ਪਾਰਟੀ ਦੀ ਮੌਜੂਦਾ ਸਥਿਤੀ ਅਤੇ ਹਲਕੇ ਦੇ ਵਿਕਾਸ ਕਾਰਜ਼ਾਂ ਨੂੰ ਲੈ ਕੇ ਚਰਚਾ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਅੱਜ ਉਨ੍ਹਾਂ ਵਲੋਂ ਜਲੰਧਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਉਨ੍ਹਾਂ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਕਾਸ ਕਾਰਜ਼ਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਾਲ ਹੀ ਹਲਕੇ ’ਚ ਪਾਰਟੀ ਦੀ ਮਜਬੂਤੀ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਨੂੰ ਹਲਕੇ ’ਚ ਪਾਰਟੀ ਦੀ ਮਜ਼ਬੂਤੀ ਲਈ ਵੱਧ ਚੜ੍ਹ ਕੇ ਕੰਮ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੇ ਦੌਰਾਨ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇਨ ਬਿਨ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਸਰਕਾਰ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਾ ਲਾਭ ਬਿਨਾਂ ਕਿਸੇ ਪੱਖਪਾਤ ਤੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ’ਚ ਆਮ ਆਦਮੀ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਇਆ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ।