ਪਿੰਡ ਮਠੋਲਾ ’ਚ ਦੋ ਧਿਰਾਂ ਦੇ ਖੂਨੀ ਟਕਰਾਅ ਦੌਰਾਨ ਚੱਲੀ ਗੋਲੀ, ਔਰਤ ਗੰਭੀਰ ਜ਼ਖਮੀ, ਅੰਮ੍ਰਿਤਸਰ ਕੀਤਾ ਰੈਫਰ
ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਦੋਵਾਂ ਧਿਰਾ ਦੇ ਵਿਚਕਾਰ ਝਗੜਾ ਹੋ ਗਿਆ ਅਤੇ ਇਸ ਦੌਰਾਨ ਦੋਵਾਂ ਧਿਰਾਂ ਵਲੋਂ ਇਕ ਦੂਜੇ ਪੱਥਰਾਅ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰਾਨ ਇਕ ਧਿਰ ਵਲੋਂ ਦੂਜੀ ਧਿਰ ‘ਤੇ ਗੋਲੀ ਚੱਲਾ ਦਿੱਤੀ ਗਈ ਜਿਸਦੇ ਚਲਦਿਆਂ ਇਕ ਔਰਤ ਰਾਜਵੰਤ ਕੌਰ ਪਤਨੀ ਬਲਕਾਰ ਸਿੰਘ ਵਾਸੀ ਮਠੋਲਾ ਦੇ ਪੇਟ ’ਚ ਗੋਲੀ ਲੱਗ ਗਈ ਅਤੇ ਉਹ ਗੰਭੀਰ ਜ਼ਖਮੀ ਹੋ ਗਈ।
Publish Date: Mon, 06 Apr 2026 04:21 PM (IST)
Updated Date: Mon, 06 Apr 2026 04:24 PM (IST)
ਸ਼ਾਮ ਤਿਵਾੜੀ/ਕਸ਼ਮੀਰ ਸੰਧੂ ਪੰਜਾਬੀ ਜਾਗਰਣ,ਬਟਾਲਾ/ਸ਼੍ਰੀ ਹਰਗੋਬਿੰਦਪੁਰ ਸਾਹਿਬ। ਥਾਣਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਮਠੋਲਾ ’ਚ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝਗੜੇ ਦੌਰਾਨ ਇਕ ਔਰਤ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਈ। ਜ਼ਖਮੀ ਔਰਤ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਜਿੱਥੋਂ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਗਗਨਦੀਪ ਸਿੰਘ ਢੀਂਡਸਾ ਨੇ ਕਿਹਾ ਕਿ ਪਿੰਡ ਮਠੋਲਾ ’ਚ ਦੋ ਧਿਰਾ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਵਿਵਾਦ ਚੱਲਦਾ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਦੋਵਾਂ ਧਿਰਾ ਦੇ ਵਿਚਕਾਰ ਝਗੜਾ ਹੋ ਗਿਆ ਅਤੇ ਇਸ ਦੌਰਾਨ ਦੋਵਾਂ ਧਿਰਾਂ ਵਲੋਂ ਇਕ ਦੂਜੇ ਪੱਥਰਾਅ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰਾਨ ਇਕ ਧਿਰ ਵਲੋਂ ਦੂਜੀ ਧਿਰ ‘ਤੇ ਗੋਲੀ ਚੱਲਾ ਦਿੱਤੀ ਗਈ ਜਿਸਦੇ ਚਲਦਿਆਂ ਇਕ ਔਰਤ ਰਾਜਵੰਤ ਕੌਰ ਪਤਨੀ ਬਲਕਾਰ ਸਿੰਘ ਵਾਸੀ ਮਠੋਲਾ ਦੇ ਪੇਟ ’ਚ ਗੋਲੀ ਲੱਗ ਗਈ ਅਤੇ ਉਹ ਗੰਭੀਰ ਜ਼ਖਮੀ ਹੋ ਗਈ।
ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵਲੋਂ ਰਾਜਵੰਤ ਕੌਰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸਦੀ ਹਾਲਤ ਗੰਭੀਰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।