ਬਟਾਲਾ 'ਚ ਵਾਪਰੀ ਰੂਹ ਕੰਬਾਊ ਵਾਰਦਾਤ, ਨੌਜਵਾਨ ਨੇ ਸਕੂਲ ਅਧਿਆਪਕਾ 'ਤੇ ਸੁੱਟਿਆ ਤੇਜ਼ਾਬ; ਮੁਲਜ਼ਮ ਗ੍ਰਿਫਤਾਰ
ਇਸ ਦਰਦਨਾਕ ਹਮਲੇ ਦੌਰਾਨ ਅਧਿਆਪਕਾ ਦੇ ਕੋਲ ਬੈਠੇ ਦੋ ਮਾਸੂਮ ਬੱਚਿਆਂ 'ਤੇ ਵੀ ਤੇਜ਼ਾਬ ਦੀਆਂ ਬੂੰਦਾਂ ਪਈਆਂ, ਜਿਸ ਕਾਰਨ ਸਕੂਲ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੀੜਤ ਅਧਿਆਪਕਾ ਅਤੇ ਇੱਕ ਬੱਚੀ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
Publish Date: Fri, 17 Apr 2026 02:04 PM (IST)
Updated Date: Fri, 17 Apr 2026 02:06 PM (IST)
ਸੁਖਦੇਵ ਸਿੰਘ/ਸ਼ਾਮ ਤਿਵਾੜੀ*ਪੰਜਾਬੀ ਜਾਗਰਣ, ਬਟਾਲਾ: ਬਟਾਲਾ ਦੇ ਨਜ਼ਦੀਕੀ ਕਸਬਾ ਘੁਮਾਣ ਦੇ ਪਿੰਡ ਮਹਿਮੂਦਪੁਰਾ ਵਿੱਚ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾ ਰਹੀ ਇੱਕ ਮਹਿਲਾ ਅਧਿਆਪਕਾ 'ਤੇ ਇੱਕ ਨੌਜਵਾਨ ਵੱਲੋਂ ਤੇਜ਼ਾਬ ਨਾਲ ਹਮਲਾ ਕੀਤਾ ਗਿਆ। ਇਸ ਦਰਦਨਾਕ ਹਮਲੇ ਦੌਰਾਨ ਅਧਿਆਪਕਾ ਦੇ ਕੋਲ ਬੈਠੇ ਦੋ ਮਾਸੂਮ ਬੱਚਿਆਂ 'ਤੇ ਵੀ ਤੇਜ਼ਾਬ ਦੀਆਂ ਬੂੰਦਾਂ ਪਈਆਂ, ਜਿਸ ਕਾਰਨ ਸਕੂਲ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੀੜਤ ਅਧਿਆਪਕਾ ਅਤੇ ਇੱਕ ਬੱਚੀ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਰਗੋਬਿੰਦਪੁਰ ਦੇ ਡੀ.ਐਸ.ਪੀ. ਹਰੀਸ਼ ਬਹਿਲ ਨੇ ਦੱਸਿਆ ਕਿ ਥਾਣਾ ਘੁਮਾਣ ਦੀ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਪੀੜਤ ਅਧਿਆਪਕਾ ਦਾ ਰਿਸ਼ਤੇ ਵਿੱਚ ਭਾਣਜਾ ਲੱਗਦਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।