
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਲੈ ਕੇ ਬਟਾਲਾ ਪੁਲਿਸ ਵੱਡੀ ਗਿਣਤੀ 'ਚ ਬਟਾਲਾ ਦੇ ਰੇਲਵੇ ਸਟੇਸ਼ਨ 'ਤੇ ਤੈਨਾਤ ਹੈ ਅਤੇ ਐਸਪੀ ਮੈਡਮ ਖੁਸ਼ਬੀਰ ਕੌਰ ਹਾਲਾਤਾਂ 'ਤੇ ਨਿਗਰਾਨੀ ਰੱਖ ਰਹੇ ਹਨ।

ਸੁਖਦੇਵ ਸਿੰਘ, ਬਟਾਲਾ: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਅਸਰ ਬਟਾਲਾ 'ਚ ਵੀ ਦੇਖਣ ਨੂੰ ਮਿਲਿਆ ਹੈ। ਬਟਾਲਾ 'ਚ ਦੁਕਾਨਾਂ ਤੇ ਹੋਰ ਬਾਜ਼ਾਰ ਬੰਦ ਹਨ । ਉਧਰ ਪੰਜਾਬ ਬੰਦ ਦਾ ਅਸਰ ਸੜਕੀ ਆਵਾਜਾਈ ਤੇ ਵੀ ਦੇਖਣ ਨੂੰ ਮਿਲਿਆ ਹੈ ਬੱਸਾਂ ਦਾ ਚੱਕਾ ਪੂਰਨ ਤੌਰ 'ਤੇ ਜਾਮ ਹੈ। ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਲੈ ਕੇ ਬਟਾਲਾ ਪੁਲਿਸ ਵੱਡੀ ਗਿਣਤੀ 'ਚ ਬਟਾਲਾ ਦੇ ਰੇਲਵੇ ਸਟੇਸ਼ਨ 'ਤੇ ਤੈਨਾਤ ਹੈ ਅਤੇ ਐਸਪੀ ਮੈਡਮ ਖੁਸ਼ਬੀਰ ਕੌਰ ਹਾਲਾਤਾਂ 'ਤੇ ਨਿਗਰਾਨੀ ਰੱਖ ਰਹੇ ਹਨ। ਐਸਪੀ ਮੈਡਮ ਖੁਸ਼ਬੀਰ ਕੌਰ ਨੇ ਕਿਹਾ ਕਿ ਐਸਐਸਪੀ ਬਟਾਲਾ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਹਾਲਾਤਾਂ 'ਤੇ ਪੂਰਨ ਤੌਰ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਬੰਦ ਦੇ ਸੱਦੇ ਤਹਿਤ ਵੱਖ-ਵੱਖ ਥਾਵਾਂ 'ਤੇ ਦੋ ਐਸਪੀ, 9 ਡੀਐਸਪੀਜ਼ ਅਤੇ ਵੱਖ-ਵੱਖ ਥਾਣਿਆਂ ਦੇ ਐਸਐਚਓਜ ਸਮੇਤ ਭਾਰੀ ਪੁਲਿਸ ਫੋਰਸ ਤੈਨਾਤ ਹੈ। ਉਹਨਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।