- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਸੀਵਰੇਜ ਲਾਈਨਾਂ ਦੀ ਨਿਯਮਿਤ ਸਫ਼ਾਈ ਨਾ ਹੋਣ ਅਤੇ ਪੁਰਾਣੀਆਂ ਪਾਈਪਾਂ ਦੇ ਜਾਮ ਹੋਣ ਕਾਰਨ ਹਰ ਬਾਰਿਸ਼ ਦੌਰਾਨ ਇਹ ਸਮੱਸਿਆ ਪੈਦਾ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੇ ਕਿਨਾਰੇ ਪਿਆ

ਸ਼ਾਮ ਤਿਵਾੜੀ/ਰਾਜਨ ਤਰੇਨ, ਪੰਜਾਬੀ ਜਾਗਰਣ, ਬਟਾਲਾ : ਬਟਾਲਾ ਸ਼ਹਿਰ ਵਿੱਚ ਬੀਤੀ ਦੇਰ ਰਾਤ ਹੋਈ ਤੇਜ਼ ਬਾਰਿਸ਼ ਤੋਂ ਬਾਅਦ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹਰਨਾਮ ਨਗਰ, ਕੁਝ ਮਹੱਲਿਆਂ ਦੀਆਂ ਗਲੀਆਂ ਅਤੇ ਹੋਰ ਨੀਵੇਂ ਇਲਾਕਿਆਂ ਵਿੱਚ ਬਰਸਾਤ ਦਾ ਪਾਣੀ ਅਤੇ ਸੀਵਰੇਜ ਦਾ ਗੰਦਾ ਪਾਣੀ ਘੰਟਿਆਂ ਤੱਕ ਖੜ੍ਹਾ ਰਿਹਾ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਲੋਕਾਂ ਨੂੰ ਗੰਦੇ ਪਾਣੀ ਵਿੱਚੋਂ ਲੰਘ ਕੇ ਆਪਣੇ ਘਰਾਂ ਤੱਕ ਪਹੁੰਚਣਾ ਪਿਆ।
ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਸੀਵਰੇਜ ਲਾਈਨਾਂ ਦੀ ਨਿਯਮਿਤ ਸਫ਼ਾਈ ਨਾ ਹੋਣ ਅਤੇ ਪੁਰਾਣੀਆਂ ਪਾਈਪਾਂ ਦੇ ਜਾਮ ਹੋਣ ਕਾਰਨ ਹਰ ਬਾਰਿਸ਼ ਦੌਰਾਨ ਇਹ ਸਮੱਸਿਆ ਪੈਦਾ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੇ ਕਿਨਾਰੇ ਪਿਆ ਮਲਬਾ ਬਰਸਾਤ ਦੇ ਪਾਣੀ ਨਾਲ ਰੁੜ੍ਹ ਕੇ ਸੀਵਰੇਜ ਵਿੱਚ ਚਲਾ ਜਾਂਦਾ ਹੈ, ਜਿਸ ਨਾਲ ਨਿਕਾਸੀ ਪ੍ਰਣਾਲੀ ਬੰਦ ਹੋ ਜਾਂਦੀ ਹੈ ਅਤੇ ਪਾਣੀ ਸੜਕਾਂ ਅਤੇ ਗਲੀਆਂ ਵਿੱਚ ਇਕੱਠਾ ਹੋ ਜਾਂਦਾ ਹੈ।