- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ ਹਰਦਿਆਲ ਸਿੰਘ ਨੇ ਦੱਸਿਆ ਕਿ ਉਹ ਆਪਣੀ ਟੀਮ ਨਾਲ ਗਸ਼ਤ ਦੇ ਸੰਬੰਧ ’ਚ ਗੁਰਦਾਸਪੁਰ ਅੰਮ੍ਰਿਤਸਰ ਬਾਈਪਾਸ ’ਤੇ ਮੌਜੂਦ ਸਨ ਕਿ ਇਸ ਦੌਰਾਨ ਅੰਮ੍ਰਿਤਸਰ ਸਾਈਡ ਵਲੋਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਨੇ ਬਟਾਲੇ ਤੋ ਆ ਰਹੀ ਟੂਰਿਸਟ ਬੱਸ ਨੂੰ ਟੱਕਰ ਮਾਰ ਦਿੱਤੀ। ਹਾਲਾਂਕਿ ਇਸ ਹਾਦਸੇ ’ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਸਥਾਨਕ ਅੰਮ੍ਰਿਤਸਰ-ਗੁਰਦਾਸਪੁਰ ਬਾਈਪਾਸ ਬਟਾਲਾ ਵਿਖੇ ਇਕ ਤੇਜ਼ ਰਫਤਾਰ ਟਿੱਪਰ ਵਲੋਂ ਇਕ ਟੂਰਿਸਟ ਬੱਸ ਨੂੰ ਟੱਕਰ ਮਾਰ ਦਿੱਤੀ ਗਈ। ਹਾਲਾਂਕਿ ਇਸ ਹਾਦਸੇ ’ਚ ਰਾਹਤ ਦੀ ਗੱਲ ਇਹ ਰਹੀ ਕਿ ਇਸ ਵਿਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਹਾਦਸੇ ਤੋਂ ਕੁਝ ਮਿੰਟਾਂ ਬਾਅਦ ਹੀ ਇਕ ਤੇਜ਼ ਰਫਤਾਰ ਟਰੱਕ ਮੋਟਰ ਸਾਈਕਲ ਚਾਲਕ ਨੂੰ ਬਚਾਉਂਦੇ ਹੋਇਆ ਸੜਕ ਕਿਨਾਰੇ ਡਿਵਾਈਡਰ ਨਾਲ ਟਕਰਾ ਗਿਆ ਅਤੇ ਸੜਕ ’ਚ ਪਲਟ ਗਿਆ ਜਦਕਿ ਸੜਕ ਕਿਨਾਰੇ ਖੜੇ ਮੋਟਰਸਾਈਕਲ ਚਾਲਕ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ ਹਰਦਿਆਲ ਸਿੰਘ ਨੇ ਦੱਸਿਆ ਕਿ ਉਹ ਆਪਣੀ ਟੀਮ ਨਾਲ ਗਸ਼ਤ ਦੇ ਸੰਬੰਧ ’ਚ ਗੁਰਦਾਸਪੁਰ ਅੰਮ੍ਰਿਤਸਰ ਬਾਈਪਾਸ ’ਤੇ ਮੌਜੂਦ ਸਨ ਕਿ ਇਸ ਦੌਰਾਨ ਅੰਮ੍ਰਿਤਸਰ ਸਾਈਡ ਵਲੋਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਨੇ ਬਟਾਲੇ ਤੋ ਆ ਰਹੀ ਟੂਰਿਸਟ ਬੱਸ ਨੂੰ ਟੱਕਰ ਮਾਰ ਦਿੱਤੀ। ਹਾਲਾਂਕਿ ਇਸ ਹਾਦਸੇ ’ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸ ਹਾਦਸੇ ਤੋਂ 15 ਮਿੰਟ ਬਾਅਦ ਅੰਮ੍ਰਿਤਸਰ ਸਾਈਡ ਤੋਂ ਆ ਰਿਹਾ ਇਕ ਟਰੱਕ ਮੋਟਰਸਾਈਕਲ ਚਾਲਕ ਨੂੰ ਬਚਾਉਂਦੇ ਹੋਏ ਸੜਕ ਕਿਨਾਰੇ ਡਿਵਾਈਡਰ ਨਾਲ ਟਕਰਾ ਗਿਆ ਅਤੇ ਸੜਕ ’ਤੇ ਪਲਟ ਗਿਆ। ਉਨ੍ਹਾਂ ਕਿਹਾ ਕਿ ਜਦ ਇਹ ਟਰੱਕ ਪਲਟਣ ਲੱਗਾ ਸੀ ਤਾਂ ਉਸ ਸਮੇਂ ਸੜਕ ਕਿਨਾਰੇ ਇਕ ਮੋਟਰ ਸਾਈਕਲ ਚਾਲਕ ਵੀ ਖੜ੍ਹਾ ਸੀ ਜਿਸ ਵਿਚ ਮੋਟਰਸਾਈਕਲ ਤੋਂ ਉਤਰ ਕੇ ਭੱਜ ਕੇ ਆਪਣੀ ਜਾਨ ਬਚਾਈ ਜਦਕਿ ਉਸਦਾ ਮੋਟਰਸਾਈਕਲ ਟੱਕਰ ਦੇ ਹੇਠਾਂ ਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਜੇ.ਸੀ.ਬੀ. ਮਸ਼ੀਨ ਨੂੰ ਬੁਲਾ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾਇਆ ਗਿਆ ਹੈ।