- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਕਾਰ ਚਾਲਕ ਮਨਪ੍ਰੀਤ ਸਿੰਘ ਆਪਣੇ ਪਰਿਵਾਰ ਸਮੇਤ ਰਮਦਾਸ ਸਥਿਤ ਬਾਬਾ ਬੁੱਢਾ ਸਾਹਿਬ ਜੀ ਦੇ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਤੋਂ ਬਾਅਦ ਆਪਣੇ ਪਿੰਡ ਖੈਹਰਾ ਸੁਲਤਾਨ ਵਾਪਸ ਆ ਰਹੇ ਸਨ। ਜਦੋਂ ਉਹ ਪਿੰਡ ਸ਼ਾਹਪੁਰ ਜਾਜਨ ਨੇੜੇ ਪਹੁੰਚੇ ਤਾਂ ਪਿੰਡ ਉਦੋਵਾਲੀ ਕਲਾਂ ਵੱਲੋਂ ਆ ਰਹੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਪਹਿਲਾਂ ਸੜਕ ’ਤੇ ਸੈਰ ਕਰ ਰਹੇ ਦੋ ਨੌਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਜਾਗਰਣ ਸੰਵਾਦਦਾਤਾ, ਬਟਾਲਾ: ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਸ਼ਾਹਪੁਰ ਜਾਜਨ ਨੇੜੇ ਬੁੱਧਵਾਰ ਦੇਰ ਰਾਤ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਵਿੱਚ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਉੱਥੇ ਹੀ ਕਾਰ ਵਿੱਚ ਸਵਾਰ ਲੋਕਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਕਾਰ ਚਾਲਕ ਮਨਪ੍ਰੀਤ ਸਿੰਘ ਆਪਣੇ ਪਰਿਵਾਰ ਸਮੇਤ ਰਮਦਾਸ ਸਥਿਤ ਬਾਬਾ ਬੁੱਢਾ ਸਾਹਿਬ ਜੀ ਦੇ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਤੋਂ ਬਾਅਦ ਆਪਣੇ ਪਿੰਡ ਖੈਹਰਾ ਸੁਲਤਾਨ ਵਾਪਸ ਆ ਰਹੇ ਸਨ। ਜਦੋਂ ਉਹ ਪਿੰਡ ਸ਼ਾਹਪੁਰ ਜਾਜਨ ਨੇੜੇ ਪਹੁੰਚੇ ਤਾਂ ਪਿੰਡ ਉਦੋਵਾਲੀ ਕਲਾਂ ਵੱਲੋਂ ਆ ਰਹੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਪਹਿਲਾਂ ਸੜਕ ’ਤੇ ਸੈਰ ਕਰ ਰਹੇ ਦੋ ਨੌਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਤੋਂ ਬਾਅਦ ਮੋਟਰਸਾਈਕਲ ਸਿੱਧਾ ਕਾਰ ਨਾਲ ਜਾ ਟਕਰਾਇਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਦਾ ਕਾਫ਼ੀ ਨੁਕਸਾਨ ਹੋਇਆ।
ਕਾਰ ਚਾਲਕ ਮਨਪ੍ਰੀਤ ਸਿੰਘ ਅਨੁਸਾਰ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦੀ ਹਾਲਤ ਨੂੰ ਦੇਖਦਿਆਂ ਪਰਿਵਾਰਕ ਮੈਂਬਰ ਉਸ ਨੂੰ ਆਪਣੇ ਵਾਹਨ ਰਾਹੀਂ ਇਲਾਜ ਲਈ ਲੈ ਗਏ। ਉੱਥੇ ਹੀ ਸੜਕ ’ਤੇ ਸੈਰ ਕਰ ਰਹੇ ਦੋਵੇਂ ਨੌਜਵਾਨਾਂ ਦੇ ਦੰਦ ਟੁੱਟ ਗਏ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਕਾਰ ਵਿੱਚ ਸਵਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੱਟਾਂ ਲੱਗੀਆਂ ਹਨ।
ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਖ਼ਮੀ ਨੌਜਵਾਨਾਂ ਦੀ ਪਛਾਣ ਗੁਰਜੀਤ ਸਿੰਘ, ਪ੍ਰਦੀਪ ਸਿੰਘ ਹਲਵਾਈ ਅਤੇ ਸੁੱਖਾ ਪੁੱਤਰ ਪੱਪੂ, ਤਿੰਨੇ ਵਾਸੀ ਪਿੰਡ ਸ਼ਾਹਪੁਰ ਜਾਜਨ ਵਜੋਂ ਹੋਈ ਹੈ।