- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਮੁਢਲੀ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ ਬਿੱਕੂ ਪਿੰਡ ਦੇ ਮੋੜ 'ਤੇ ਖੜਾ ਸੀ ਕਿ ਸਰਪੰਚ ਅਤੇ ਉਸਦੇ ਸਾਥੀਆਂ ਵੱਲੋਂ ਉਸਨੂੰ ਘੇਰ ਕੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ

ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ, ਫਤਿਹਗੜ੍ਹ ਚੂੜੀਆਂ: ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਭਰਾਚਾ 'ਚ ਬੀਤੀ ਦੇਰ ਸ਼ਾਮ ਮੌਜੂਦਾ ਸਰਪੰਚ ਵੱਲੋਂ ਪਿੰਡ ਦੇ ਹੀ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਿਕਰਮਜੀਤ ਸਿੰਘ ਬਿੱਕੂ ਵਜੋਂ ਹੋਈ ਹੈ। ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਮੁਢਲੀ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ ਬਿੱਕੂ ਪਿੰਡ ਦੇ ਮੋੜ 'ਤੇ ਖੜਾ ਸੀ ਕਿ ਸਰਪੰਚ ਅਤੇ ਉਸਦੇ ਸਾਥੀਆਂ ਵੱਲੋਂ ਉਸਨੂੰ ਘੇਰ ਕੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਜਿਸ ਨਾਲ ਉਕਤ ਨੌਜਵਾਨ ਦੀ ਮੌਤ ਹੋ ਗਈ ਹੈ। ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।