25 ਜੂਨ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਦਾ ਕਾਲਾ ਦਿਨ : ਹਰਸਿਮਰਨ ਸਿੰਘ ਵਾਲੀਆ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਬਟਾਲਾ ਦੇ ਕਨਵੀਨਰ ਫਤਿਹਜੰਗ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਹਾਜ਼ਰੀ ਵਿੱਚ 25 ਜੂਨ 1975 ਨੂੰ ਲਗਾਈ ਗਈ ਐਮਰਜੈਂਸੀ ਨੂੰ ਯਾਦ ਕਰਦਿਆਂ ਉਸ ਦੌਰ ਦੇ ਲੋਕਤੰਤਰ ਵਿਰੋਧੀ ਫੈਸਲਿਆਂ ਦੀ ਸਖ਼ਤ ਨਿੰਦਾ ਕੀਤੀ ਗਈ।
Publish Date: Thu, 25 Jun 2026 04:33 PM (IST)
Updated Date: Thu, 25 Jun 2026 04:35 PM (IST)

ਸ਼ਾਮ ਤਿਵਾੜੀ/ਰਾਜਨ ਤਰੇਨ, ਪੰਜਾਬੀ ਜਾਗਰਣ, ਬਟਾਲਾ - ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਬਟਾਲਾ ਦੇ ਕਨਵੀਨਰ ਫਤਿਹਜੰਗ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਹਾਜ਼ਰੀ ਵਿੱਚ 25 ਜੂਨ 1975 ਨੂੰ ਲਗਾਈ ਗਈ ਐਮਰਜੈਂਸੀ ਨੂੰ ਯਾਦ ਕਰਦਿਆਂ ਉਸ ਦੌਰ ਦੇ ਲੋਕਤੰਤਰ ਵਿਰੋਧੀ ਫੈਸਲਿਆਂ ਦੀ ਸਖ਼ਤ ਨਿੰਦਾ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਹਰਸਿਮਰਨ ਸਿੰਘ ਵਾਲੀਆ, ਫਤਿਹ ਜੰਗ ਸਿੰਘ ਬਾਜਵਾ ਅਤੇ ਬਲਵਿੰਦਰ ਲਾਡੀ ਨੇ ਕਿਹਾ ਕਿ 25 ਜੂਨ ਦਾ ਦਿਨ ਭਾਰਤੀ ਇਤਿਹਾਸ ਦੇ ਉਸ ਕਾਲੇ ਦੌਰ ਦੀ ਯਾਦ ਦਿਵਾਉਂਦਾ ਹੈ, ਜਦੋਂ ਦੇਸ਼ ਵਿੱਚ ਐਮਰਜੈਂਸੀ ਲਾਗੂ ਕਰਕੇ ਲੋਕਾਂ ਦੇ ਮੂਲ ਅਧਿਕਾਰਾਂ ਨੂੰ ਕੁਚਲਿਆ ਗਿਆ, ਪ੍ਰੈੱਸ ਦੀ ਆਜ਼ਾਦੀ ’ਤੇ ਪਾਬੰਦੀਆਂ ਲਗਾਈਆਂ ਗਈਆਂ ਅਤੇ ਲੋਕਤੰਤਰਿਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਦੌਰਾਨ ਹਜ਼ਾਰਾਂ ਰਾਜਨੀਤਿਕ ਕਾਰਕੁਨਾਂ, ਸਮਾਜ ਸੇਵੀਆਂ ਅਤੇ ਪੱਤਰਕਾਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਉਨ੍ਹਾਂ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ ਪਰ ਲੋਕਤੰਤਰ ਪ੍ਰਤੀ ਵਚਨਬੱਧ ਦੇਸ਼ਵਾਸੀਆਂ ਦੇ ਸੰਘਰਸ਼ ਸਦਕਾ ਲੋਕਤੰਤਰ ਦੀ ਮੁੜ ਸਥਾਪਨਾ ਹੋਈ।
ਇਸ ਮੌਕੇ ਲੋਕਤੰਤਰ ਦੀ ਰੱਖਿਆ ਲਈ ਸੰਘਰਸ਼ ਕਰਨ ਵਾਲੇ ਸਾਰੇ ਯੋਧਿਆਂ ਨੂੰ ਸ਼ਰਧਾਂਜਲੀ ਅਤੇ ਨਮਨ ਭੇਟ ਕੀਤਾ ਗਿਆ। ਨਾਲ ਹੀ ਦੇਸ਼ ਦੀਆਂ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸੰਵਿਧਾਨ ਦੀ ਮਰਯਾਦਾ ਨੂੰ ਕਾਇਮ ਰੱਖਣ ਦਾ ਸੰਕਲਪ ਦੁਹਰਾਇਆ ਗਿਆ। ਇਸ ਮੌਕੇ ਜਰਨਲ ਸੈਕਟਰੀ ਰੋਸ਼ਨ ਲਾਲ, ਵਾਈਸ ਪ੍ਰਧਾਨ ਸ਼ਕਤੀ ਸ਼ਰਮਾ, ਪੰਜਾਬ ਕਾਰਜ਼ਕਰਨੀ ਮੈਂਬਰ ਭੂਸ਼ਣ ਬਜਾਜ, ਆਸ਼ੂ ਹੰਡਾ, ਸਵਿੰਦਰ ਸਿੰਘ ਖਹਿਰਾ, ਬਲਵਿੰਦਰ ਮਹਿਤਾ, ਗੁਰਦੀਪ ਸਿੰਘ ਗੋਰਾਇਆ, ਦੀਪਕ ਜੋਸ਼ੀ, ਸ਼੍ਰੀ ਕਾਂਤ ਸ਼ਰਮਾ, ਅਨੀਸ਼ ਅਗਰਵਾਲ, ਗੁਰਿੰਦਰਪਾਲ ਸਿੰਘ, ਸੂਰਜ ਸੂਰੀ ਆਦਿ ਹਾਜ਼ਰ ਸਨ।