ਪਵਨ ਤ੍ਰੇਹਨ/ਸਰਵਣ ਸਿੰਘ ਘੁਮਾਣ, ਬਟਾਲਾ: ਡੀਸੀ ਗੁਰਦਾਸਪੁਰ ਵਿਪੁਲ ਉਜਵਲ ਨੂੰ ਧਮਕਾਉਣ, ਬਦਸਲੂਕੀ ਕਰਨ ਨੂੰ ਲੈ ਕੇ ਬਟਾਲਾ ਪੁਲਿਸ ਵੱਲੋਂ ਆਤਮ ਨਗਰ (ਲੁਧਿਆਣਾ) ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਪੁਲਿਸ ਜ਼ਿਲ੍ਹਾ ਬਟਾਲਾ 'ਚ ਐੱਸਡੀਐੱਮ ਬਟਾਲਾ ਬਲਬੀਰ ਰਾਜ ਸਿੰਘ ਦੇ ਬਿਆਨਾਂ 'ਤੇ ਇਹ ਮਾਮਲਾ ਦਰਜ ਹੋਇਆ ਹੈ। ਇਸ ਸਬੰਧੀ ਡੀਐੱਸਪੀ ਨੇ ਪੁਲਿਸ ਲਾਇਨ 'ਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀ ਉਕਤ ਮਾਮਲੇ ਸਬੰਧੀ ਤੁਰੰਤ ਮਾਮਲਾ ਦਰਜ ਕਰਨ ਸਬੰਧੀ ਹੁਕਮ ਜਾਰੀ ਕੀਤੇ ਸਨ।

16 ਸਾਲਾ ਕੁੜੀ ਨਿਕਲੀ ਅੱਠ ਮਹੀਨਿਆਂ ਦੀ ਗਰਭਵਤੀ, ਗੁਆਂਢੀ ਨੇ ਕੀਤਾ ਕਾਰਾ, ਇੰਝ ਹੋਇਆ ਖ਼ੁਲਾਸਾ


ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਲਿਖਾਈ ਰਿਪੋਰਟ 'ਚ ਐੱਸਡੀਐੱਮ ਬਟਾਲਾ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ 4 ਸਤੰਬਰ ਨੂੰ ਬਟਾਲਾ ਸ਼ਹਿਰ ਵਿਖੇ ਇਕ ਪਟਾਕਾ ਫੈਕਟਰੀ 'ਚ ਧਮਾਕਾ ਹੋਣ ਕਾਰਨ 23 ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਦਕਿ 18 ਵਿਅਕਤੀ ਜ਼ਖਮੀ ਹੋ ਗਏ ਸਨ। ਇਸੇ ਮਾਮਲੇ ਸਬੰਧੀ 5 ਸਤੰਬਰ ਨੂੰ ਬਾਅਦ ਦੁਪਹਿਰ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਬੇਪਛਾਣ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਸ਼ਨਾਖਤ ਕਰਨ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਚੱਲ ਰਹੀ ਸੀ। ਇਸ ਮੌਕੇ ਐੱਸਐੱਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਤਜਿੰਦਰਪਾਲ ਸਿੰਘ ਸੰਧੂ, ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ, ਐੱਸਐੱਮਓ ਬਟਾਲਾ ਡਾ. ਸੰਜੀਵ ਭੱਲਾ, ਡੀਐੱਸਪੀ ਸਿਟੀ ਬਟਾਲਾ ਬਾਲ ਕ੍ਰਿਸ਼ਨ ਸਿੰਗਲਾ, ਨਾਇਬ ਤਹਿਸੀਲਦਾਰ ਕਾਦੀਆਂ ਅਮਰਜੀਤ ਸਿੰਘ ਤੇ ਹੋਰ ਅਧਿਕਾਰੀ ਮੀਟਿੰਗ ਕਰ ਰਹੇ ਸਨ ਕਿ ਆਤਮ ਨਗਰ (ਲੁਧਿਆਣਾ) ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਆਪਣੇ 20 ਸਾਥੀਆਂ ਸਮੇਤ ਐੱਸਐੱਮਓ ਦਫ਼ਤਰ ਵਿੱਚ ਜ਼ਬਰਦਸਤੀ ਦਾਖਲ ਹੋਏ ਤੇ ਡੀਸੀ ਨੂੰ ਅਸੱਭਿਅਕ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਬੇਇੱਜ਼ਤ ਕੀਤਾ ਤੇ ਉਨ੍ਹਾਂ ਦੇ ਅਹੁਦੇ ਦਾ ਵੀ ਧਿਆਨ ਨਹੀਂ ਰੱਖਿਆ। ਬੈਂਸ ਨਾਲ ਆਏ ਸਾਥੀਆਂ ਨੇ ਮੋਬਾਈਲ ਫੋਨ 'ਚ ਵੀਡਿਓ ਬਣਾ ਕੇ ਕੈਦ ਕਰ ਲਿਆ ਅਤੇ ਬਾਅਦ 'ਚ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ ਵੀਡੀਓ ਕਲਿਪਸ ਨੂੰ ਐਡਿਟ ਕਟਕੇ ਵਾਇਰਲ ਕਰ ਦਿੱਤਾ।

ਨੌਜਵਾਨ ਨੇ ਕੁੜੀ ਪਹਿਲਾਂ ਘਰੋਂ ਭਜਾਈ, ਫਿਰ ਦੁੱਥ 'ਚ ਨਸ਼ੀਲਾ ਪਦਾਰਥ ਪਿਆ ਕੇ ਪਿਓ ਤੋਂ ਪੱਤ ਲੁਟਵਾਈ


ਐੱਸਡੀਐੱਮ ਬਟਾਲਾ ਬਲਬੀਰ ਰਾਜ ਸਿੰਘ ਨੇ ਪੁਲਿਸ ਕੋਲ ਕੀਤੀ ਉਪਰੋਕਤ ਸ਼ਿਕਾਇਤ 'ਚ ਕਿਹਾ ਹੈ ਕਿ ਡੀਸੀ ਗੁਰਦਾਸਪੁਰ ਵਿਪੁਲ ਉਜਵਲ ਨੂੰ ਧਮਕਾਉਣ, ਬਦਸਲੂਕੀ ਕਰਨ, ਉਨ੍ਹਾਂ ਦੇ ਇੱਜ਼ਤ ਅਤੇ ਵਕਾਰ ਨੂੰ ਖਰਾਬ ਕਰਨ ਅਤੇ ਉਨ੍ਹਾਂ ਦੀ ਡਿਊਟੀ ਵਿੱਚ ਵਿਘਨ ਪਾਉਣ ਨੂੰ ਲੈ ਕੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਥਾਣਾ ਸਿਟੀ ਬਟਾਲਾ ਪੁਲਿਸ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਧਾਰਾ ਮਾਮਲਾ ਦਰਜ ਕੀਤਾ ਗਿਆ ਹੈ ਤੇ ਕਾਨੂੰਨੀ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ।

ਗ੍ਰਿਫ਼ਤਾਰੀ ਡਰੋਂ ਨਹੀਂ ਭੱਜਾਂਗਾ : ਬੈਂਸ

ਸਰਵਣ ਸਿੰਘ ਘੁਮਾਣ, ਬਟਾਲਾ : ਲਿਪ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਇਕ ਬਿਆਨ ਰਾਹੀਂ ਕਿਹਾ ਕਿ ਉਹ ਕਿਸੇ ਵੀ ਸਰਕਾਰ ਦੇ ਦਬਾਅ ਤੋਂ ਡਰਨ ਵਾਲੇ ਨਹੀਂ। ਉਹ ਲੋਕਾਂ ਦੇ ਨਾਲ ਖੜ੍ਹੇ ਹਨ ਅਤੇ ਭ੍ਰਿਸ਼ਟ ਸਰਕਾਰਾਂ ਦੇ ਖ਼ਿਲਾਫ਼ ਹਮੇਸ਼ਾ ਖੜ੍ਹਾ ਰਹਾਂਗਾ। ਐੱਫਆਈਆਰ ਹੋਣੀ ਕੋਈ ਨਵੀਂ ਗੱਲ ਨਹੀਂ ਕਿਉਂÎਕਿ ਅਕਾਲੀ ਦਲ ਦੀ ਸਰਕਾਰ ਵੇਲੇ ਵੀ ਹਰ ਸਾਲ ਮਾਮਲੇ ਦਰ ਕੀਤੇ ਜਾਂਦੇ ਸਨ ਤੇ ਅਦਾਲਤ ਉਨ੍ਹਾਂ ਦੇ ਝੂਠੇ ਮਾਮਲੇ ਨੂੰ ਖਾਰਜ ਕਰਦੀ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਬਹੁ-ਕਰੋੜੀ ਸਿਟੀ ਸਕੈਮ ਘਪਲੇ ਤੇ ਸੀਬੀਆਈ ਵੱਲੋਂ ਕਲੋਜ ਰਿਪੋਰਟ ਦੇਣ ਤੇ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੀ ਰਿਟ ਪਟੀਸ਼ਨ ਪਾਈ ਹੋਈ ਹੈ। ਇਸ 'ਤੇ ਹਾਈਕੋਰਟ ਨੇ 19 ਸਤੰਬਰ ਦੀ ਤਰੀਕ ਪਈ ਹੋਈ ਹੈ। ਇਸ ਤੋਂ ਬੁਖਲਾਹਟ 'ਚ ਆ ਕੇ ਪੰਜਾਬ ਸਰਕਾਰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਸਾਫ ਕੀਤਾ ਨਾ ਹੀ ਸਰਕਾਰ ਦੇ ਕਿਸੇ ਦਬਾਅ ਹੇਠ ਆਉਗੇ ਤੇ ਨਾ ਹੀ ਗ੍ਰਿਫਤਾਰੀ ਦੇ ਡਰੋਂ ਭੱਜਣਗੇ।

Posted By: Amita Verma