ਵੱਡੀ ਵਾਰਦਾਤ: ਦੋ ਧਿਰਾਂ ’ਚ ਹੋਏ ਝਗੜੇ ਨੇ ਲਿਆ ਖ਼ੂਨੀ ਰੂਪ, ਚੱਲੀਆਂ ਗੋਲੀਆਂ; ਦੋਵਾਂ ਧਿਰਾਂ ਦੇ ਇੱਕ-ਇੱਕ ਨੌਜਵਾਨ ਗੰਭੀਰ ਜ਼ਖ਼ਮੀ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐੱਸ.ਐੱਚ.ਓ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਅੱਜ ਕਾਹਨੂੰਵਾਨ ਵਿਖੇ ਦੋ ਧਿਰਾਂ ’ਚ ਝਗੜਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਰੋਹਿਤ ਕੁਮਾਰ ਪੁੱਤਰ ਦਲਬੀਰ ਸਿੰਘ ਵਾਸੀ ਪਹਾੜੀ ਗੇਟ ਬਟਾਲਾ ਦੀ ਲੱਤ ’ਚ ਗੋਲੀ ਲੱਗੀ ਹੈ ਜਦਕਿ ਦੂਸਰੀ ਧਿਰ ਦੇ ਵੀ ਇਕ ਨੌਜਵਾਨ ’ਤੇ ਸਿਰ ’ਤੇ ਸੱਟ ਲੱਗੀ ਹੈ।
Publish Date: Sat, 21 Nov 2026 12:36 PM (IST)
Updated Date: Sat, 21 Nov 2026 12:42 PM (IST)
ਸੁਖਦੇਵ ਸਿੰਘ/ਸ਼ਾਮ ਤਿਵਾੜੀ, ਬਟਾਲਾ, ਪੰਜਾਬੀ ਜਾਗਰਣ। ਸ਼ਨਿੱਚਰਵਾਰ ਨੂੰ ਬਟਾਲਾ ਦੇ ਕਾਹਨੂੰਵਾਨ ਰੋਡ ਵਿਖੇ ਹੋਏ ਦੋ ਧਿਰਾਂ ਵਿਚਕਾਰ ਹੋਏ ਝਗੜੇ ਨੇ ਉਸ ਵੇਲੇ ਖੂਨੀ ਰੂਪ ਧਾਰਨ ਕਰ ਲਿਆ ਜਦ ਇਕ ਧਿਰ ਵਲੋਂ ਦੂਸਰੀ ਧਿਰ ਦੇ ਇਕ ਨੌਜਵਾਨ ’ਤੇ ਗੋਲੀ ਚੱਲਾ ਦਿੱਤੀ ਗਈ। ਇਸ ਝਗੜੇ ਦੌਰਾਨ ਦੋਵਾਂ ਧਿਰਾਂ ’ਚੋਂ ਇਕ-ਇਕ ਨੌਜਵਾਨ ਜ਼ਖਮੀ ਹੋਇਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐੱਸ.ਐੱਚ.ਓ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਅੱਜ ਕਾਹਨੂੰਵਾਨ ਵਿਖੇ ਦੋ ਧਿਰਾਂ ’ਚ ਝਗੜਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਰੋਹਿਤ ਕੁਮਾਰ ਪੁੱਤਰ ਦਲਬੀਰ ਸਿੰਘ ਵਾਸੀ ਪਹਾੜੀ ਗੇਟ ਬਟਾਲਾ ਦੀ ਲੱਤ ’ਚ ਗੋਲੀ ਲੱਗੀ ਹੈ ਜਦਕਿ ਦੂਸਰੀ ਧਿਰ ਦੇ ਵੀ ਇਕ ਨੌਜਵਾਨ ’ਤੇ ਸਿਰ ’ਤੇ ਸੱਟ ਲੱਗੀ ਹੈ। ਉਨ੍ਹਾਂ ਕਿਹਾ ਕਿ ਜ਼ਖਮੀ ਨੌਜਵਾਨਾਂ ਨੂੰ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।