- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਬਬਲੀ ਦੇ ਭਰਾ ਵਿਜੇ ਨੇ ਦੋਸ਼ ਲਗਾਇਆ ਕਿ ਉਸ ਦੀ ਭੈਣ ਅਤੇ ਭਾਣਜੀ ਦਾ ਕਤਲ ਉਸ ਦੇ ਜੀਜਾ ਜਸਵਿੰਦਰ ਮਸੀ ਵੱਲੋਂ ਕੀਤਾ ਗਿਆ ਹੈ। ਵਿਜੇ ਅਨੁਸਾਰ ਜਸਵਿੰਦਰ ਪਹਿਲਾਂ ਪਿੰਡ ਕੈਰੋਵਾਲ ਵਿੱਚ ਰਹਿੰਦਾ ਸੀ, ਪਰ ਕੁਝ ਸਮਾਂ ਪਹਿਲਾਂ ਬਟਾਲਾ ਵਿੱਚ ਕਿਰਾਏ ਦਾ ਮਕਾਨ ਲੈ ਕੇ ਫਰੈਂਡ ਕਾਲੋਨੀ ਵਿੱਚ ਰਹਿਣ ਲੱਗ ਪਿਆ ਸੀ। ਪਰਿਵਾਰਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਘਰ ਵਿੱਚ ਪਿਛਲੇ ਕਾਫੀ ਸਮੇਂ ਤੋਂ ਕਲੇਸ਼ ਚੱਲ ਰਿਹਾ ਸੀ।

ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬਟਾਲਾ ਦੇ ਅਲੀਵਾਲ ਰੋਡ ਸਥਿਤ ਫਰੈਂਡ ਕਲੋਨੀ ਵਿੱਚ ਸ਼ਨੀਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਘਰ ਵਿੱਚ ਮਾਂ-ਧੀ ਦੀਆਂ ਲਾਸ਼ਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕਾਂ ਦੀ ਪਛਾਣ ਬਬਲੀ ਅਤੇ ਉਸ ਦੀ ਬੇਟੀ ਤਮੰਨਾ ਵਜੋਂ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਮ੍ਰਿਤਕ ਬਬਲੀ ਦੇ ਭਰਾ ਵਿਜੇ ਨੇ ਦੋਸ਼ ਲਗਾਇਆ ਕਿ ਉਸ ਦੀ ਭੈਣ ਅਤੇ ਭਾਣਜੀ ਦਾ ਕਤਲ ਉਸ ਦੇ ਜੀਜਾ ਜਸਵਿੰਦਰ ਮਸੀ ਵੱਲੋਂ ਕੀਤਾ ਗਿਆ ਹੈ। ਵਿਜੇ ਅਨੁਸਾਰ ਜਸਵਿੰਦਰ ਪਹਿਲਾਂ ਪਿੰਡ ਕੈਰੋਵਾਲ ਵਿੱਚ ਰਹਿੰਦਾ ਸੀ, ਪਰ ਕੁਝ ਸਮਾਂ ਪਹਿਲਾਂ ਬਟਾਲਾ ਵਿੱਚ ਕਿਰਾਏ ਦਾ ਮਕਾਨ ਲੈ ਕੇ ਫਰੈਂਡ ਕਾਲੋਨੀ ਵਿੱਚ ਰਹਿਣ ਲੱਗ ਪਿਆ ਸੀ। ਪਰਿਵਾਰਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਘਰ ਵਿੱਚ ਪਿਛਲੇ ਕਾਫੀ ਸਮੇਂ ਤੋਂ ਕਲੇਸ਼ ਚੱਲ ਰਿਹਾ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਅਤੇ 112 ਦੀ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਟੀਮ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਮੌਕੇ ’ਤੇ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਲਖਬੀਰ ਸਿੰਘ, ਏਐੱਸਆਈ ਸੁਖਦੇਵ ਸਿੰਘ ਅਤੇ ਏਐੱਸਆਈ ਰਾਜਕੁਮਾਰ ਸਮੇਤ ਪੁਲਿਸ ਟੀਮ ਪਹੁੰਚੀ। ਪੁਲਿਸ ਵੱਲੋਂ ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਨੇੜਲੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਕਤਲ ਦੇ ਅਸਲ ਕਾਰਨਾਂ ਅਤੇ ਘਟਨਾ ਵਿੱਚ ਕਿਸ ਦੀ ਭੂਮਿਕਾ ਹੈ, ਇਸ ਬਾਰੇ ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।