ਪੁਲਿਸ ਪ੍ਰਸ਼ਾਸਨ ਨੂੰ ਵੱਡਾ ਘਾਟਾ : ਡਿਊਟੀ 'ਤੇ ਤਾਇਨਾਤ ASI ਅਮਰਬੀਰ ਸਿੰਘ ਦੀ ਮੌਤ; ਇਲਾਕੇ 'ਚ ਛਾਇਆ ਮਾਤਮ ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬੀਤੀ ਦੇਰ ਰਾਤ ਅਚਾਨਕ ਹਿਰਦੇ ਗਤੀ ਰੁਕਣ ਕਾਰਨ ਗੁਪਤ ਵਿਭਾਗ ਬਟਾਲਾ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਅਮਰਬੀਰ ਸਿੰਘ ਦੇ ਦੇਹਾਂਤ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਵਿਭਾਗ, ਗੁਪਤ ਵਿਭਾਗ ਅਤੇ ਉਨ੍ਹਾਂ ਨਾਲ ਜੁੜੇ ਸਾਥੀ ਕਰਮਚਾਰੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਦੁਖਦਾਈ ਘਟਨਾ ਨਾਲ ਵਿਭਾਗ ਵਿੱਚ ਹਰ ਕੋਈ ਗਮਗੀਨ ਨਜ਼ਰ ਆਇਆ।
Publish Date: Tue, 22 Sep 2026 12:32 PM (IST)
Updated Date: Tue, 22 Sep 2026 12:35 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬੀਤੀ ਦੇਰ ਰਾਤ ਅਚਾਨਕ ਹਿਰਦੇ ਗਤੀ ਰੁਕਣ ਕਾਰਨ ਗੁਪਤ ਵਿਭਾਗ ਬਟਾਲਾ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਅਮਰਬੀਰ ਸਿੰਘ ਦੇ ਦੇਹਾਂਤ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਵਿਭਾਗ, ਗੁਪਤ ਵਿਭਾਗ ਅਤੇ ਉਨ੍ਹਾਂ ਨਾਲ ਜੁੜੇ ਸਾਥੀ ਕਰਮਚਾਰੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਦੁਖਦਾਈ ਘਟਨਾ ਨਾਲ ਵਿਭਾਗ ਵਿੱਚ ਹਰ ਕੋਈ ਗਮਗੀਨ ਨਜ਼ਰ ਆਇਆ।
ਜਾਣਕਾਰੀ ਅਨੁਸਾਰ ਏਐੱਸਆਈ ਅਮਰਬੀਰ ਸਿੰਘ ਨੂੰ ਬੀਤੀ ਦੇਰ ਰਾਤ ਅਚਾਨਕ ਸਿਹਤ ਸਬੰਧੀ ਤਕਲੀਫ਼ ਮਹਿਸੂਸ ਹੋਈ। ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਵੱਲੋਂ ਉਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਹਿਰਦੇ ਗਤੀ ਰੁਕ ਜਾਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਿਆ ਹੈ।ਸਾਥੀ ਮੁਲਾਜ਼ਮਾਂ ਨੇ ਦੱਸਿਆ ਕਿ ਅਮਰਵੀਰ ਸਿੰਘ ਸੁਭਾਅ ਦੇ ਨਿਮਰ ਅਤੇ ਮਿਲਣਸਾਰ ਸਨ। ਉਹ ਆਪਣੇ ਸਹਿਕਰਮੀਆਂ ਦੀ ਹਰ ਸੰਭਵ ਮਦਦ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਸਨ। ਉਨ੍ਹਾਂ ਦੀ ਕਾਰਜਸ਼ੈਲੀ, ਸਮੇਂ ਦੀ ਪਾਬੰਦੀ ਅਤੇ ਫਰਜ਼ ਪ੍ਰਤੀ ਸਮਰਪਣ ਨੂੰ ਵਿਭਾਗ ਵਿੱਚ ਲੰਬੇ ਸਮੇਂ ਤੱਕ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਵਿਭਾਗ ਨੇ ਇੱਕ ਮਿਹਨਤੀ ਅਤੇ ਸਮਰਪਿਤ ਕਰਮਚਾਰੀ ਗੁਆ ਦਿੱਤਾ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਵਿਭਾਗ ਅਤੇ ਗੁਪਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪਰਿਵਾਰ ਨਾਲ ਸੰਪਰਕ ਕਰਕੇ ਦੁੱਖ ਸਾਂਝਾ ਕੀਤਾ।
ਅਧਿਕਾਰੀਆਂ ਅਤੇ ਸਾਥੀ ਕਰਮਚਾਰੀਆਂ ਨੇ ਏਐੱਸਆਈ ਅਮਰਬੀਰ ਸਿੰਘ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਵਿਭਾਗ ਪਰਿਵਾਰ ਦੇ ਨਾਲ ਖੜ੍ਹਾ ਹੈ।ਸਾਥੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ।