- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਰੰਗੜ ਨੰਗਲ ਦੀ ਪੁਲਸ ਨੇ ਹੈਰੋਇਨ ਦਾ ਸੇਵਨ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਗਗਨਦੀਪ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਸ਼ਾਮ ਤਿਵਾੜੀ, ਬਟਾਲਾ, ਪੰਜਾਬੀ ਜਾਗਰਣ : ਥਾਣਾ ਰੰਗੜ ਨੰਗਲ ਦੀ ਪੁਲਸ ਨੇ ਹੈਰੋਇਨ ਦਾ ਸੇਵਨ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਗਗਨਦੀਪ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਏ.ਐੱਸ.ਆਈ ਸੰਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਪੰਜਗਰਾਈਆਂ ਤੋਂ ਬਖਸ਼ੀਸ਼ ਸਿੰਘ ਵਾਸੀ ਥਰੀਏਵਾਲ ਨੂੰ ਹੈਰੋਇਨ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।