- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਥਾਣਾ ਕੋਟਲੀ ਸੂਰਤ ਮਿਲੀ ਦੇ ਐਸਐਚਓ ਸਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਤਿੰਨ ਵਿਅਕਤੀਆਂ ਅਤੇ ਇੱਕ ਔਰਤ ਦੇ ਖਿਲਾਫ ਕਤਲ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਵੱਲੋਂ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਪਲਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਰਖਵਾ ਦਿੱਤਾ ਗਿਆ।

ਸੁਖਦੇਵ ਸਿੰਘ/ਨਿਸ਼ਾਨ ਰੰਧਾਵਾ, ਪੰਜਾਬੀ ਜਾਗਰਣ, ਬਟਾਲਾ/ਧਿਆਨਪੁਰ - ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਪਿੰਡ ਸੰਗਤੂਵਾਲ ਚ ਜ਼ਮੀਨ ਦੀ ਵੱਟ ਦੇ ਝਗੜੇ ਨੂੰ ਲੈ ਇੱਕ ਵਿਅਕਤੀ ਦਾ ਕਤਲ ਹੋ ਗਿਆ ਹੈ। ਮਿਰਤਕ ਵਿਅਕਤੀ ਦੀ ਪਛਾਣ 55 ਪਲਵਿੰਦਰ ਸਿੰਘ (55ਸਾਲ) ਪੁੱਤਰ ਪੂਰਨ ਸਿੰਘ ਵਾਸੀ ਸੰਗਤੂਵਾਲ ਵਜੋਂ ਹੋਈ ਹੈ। ਪੁਲਿਸ ਥਾਣਾ ਕੋਟਲੀ ਸੂਰਤ ਮੱਲੀ ਦੇ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਮਿਰਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪੁੱਤਰ ਧਰਮਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਖੇਤ ਦੀ ਵੱਟ ਦਾ ਗਵਾਂਢੀਆਂ ਨਾਲ ਕਾਫੀ ਚਿਰ ਤੋਂ ਵਿਵਾਦ ਚੱਲ ਰਿਹਾ ਸੀ ਤੇ ਜਿਸ ਦਾ ਕਈ ਵਾਰ ਮੌਹਤਬਰ ਆਗੂਆਂ ਵੱਲੋਂ ਫੈਸਲਾ ਵੀ ਕਰਵਾਇਆ ਗਿਆ ਸੀ। ਉਸ ਨੇ ਦੱਸਿਆ ਕਿ ਅੱਜ ਸਾਡੇ ਗਵਾਂਢੀ ਵੱਲੋਂ ਸਾਡੇ ਖੇਤ ਦੀ ਵੱਟ ਨੂੰ ਵਾਹਿਆ ਜਾ ਰਿਹਾ ਸੀ ਤਾਂ ਜਦ ਮੇਰੇ ਪਿਤਾ ਪਲਵਿੰਦਰ ਸਿੰਘ ਨੇ ਉਹਨਾਂ ਨੂੰ ਇਸ ਤੋਂ ਰੋਕਿਆ ਤਾਂ ਉਹਨਾਂ ਨੇ ਉਸਦੇ ਪਿਤਾ ਦੇ ਉੱਪਰ ਕਹੀ ਹਨਾਲ ਹਮਲਾ ਕਰ ਦਿੱਤਾ । ਧਰਮਪ੍ਰੀਤ ਨੇ ਅੱਗੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਸ ਉਤੇ ਵੀ ਕਹੀ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ , ਪਰ ਉਸਨੇ ਦੌੜ ਕੇ ਆਪਣੀ ਜਾਨ ਬਚਾਈ ਹੈ । ਉਸ ਤੋਂ ਬਾਅਦ ਉਕਤ ਵਿਅਕਤੀ ਉਥੋਂ ਚਲੇ ਗਏ ਅਤੇ ਉਸਨੇ ਦੱਸਿਆ ਕਿ ਵੱਲੋਂ ਆਪਣੇ ਪਿਤਾ ਨੂੰ ਤੁਰੰਤ ਆਪਣੀ ਗੱਡੀ ਵਿੱਚ ਪਾ ਕੇ ਧਿਆਨਪੁਰ ਅਤੇ ਬਟਾਲਾ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਮੌਕੇ ਪੀੜਿਤ ਪਰਿਵਾਰ ਵੱਲੋਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਦੇ ਖਿਲਾਫ ਸਖਤ ਸਖਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਪੁਲਿਸ ਥਾਣਾ ਕੋਟਲੀ ਸੂਰਤ ਮਿਲੀ ਦੇ ਐਸਐਚਓ ਸਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਤਿੰਨ ਵਿਅਕਤੀਆਂ ਅਤੇ ਇੱਕ ਔਰਤ ਦੇ ਖਿਲਾਫ ਕਤਲ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਵੱਲੋਂ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਪਲਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਰਖਵਾ ਦਿੱਤਾ ਗਿਆ।