ਬਟਾਲਾ ਦੇ ਸੀਵਰੇਜ ਮੁੱਦੇ 'ਤੇ ਵਿਧਾਇਕ ਸ਼ੈਰੀ ਕਲਸੀ ਨੇ ਵਿਧਾਨ ਸਭਾ 'ਚ ਖੜਕਾਇਆ ਸਰਕਾਰ ਦਾ ਬੂਹਾ, ਸਥਾਈ ਹੱਲ ਦੀ ਜ਼ੋਰਦਾਰ ਮੰਗ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਬਟਾਲਾ ਸ਼ਹਿਰ ਵਿੱਚ ਬਰਸਾਤ ਦੌਰਾਨ ਪੈਦਾ ਹੋਣ ਵਾਲੀ ਸੀਵਰੇਜ ਦੀ ਸਮੱਸਿਆ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਹੋਏ ਸੀਵਰੇਜ ਦੇ ਕੰਮ ਕਾਰਨ ਅੱਜ ਵੀ ਮੀਂਹ ਪੈਣ ’ਤੇ ਕਈ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਦੀਆਂ ਤਸਵੀਰਾਂ ਵਿਰੋਧੀ ਧਿਰਾਂ ਵੱਲੋਂ ਸੋਸ਼ਲ ਮੀਡੀਆ ’ਤੇ ਪਾ ਕੇ ਮੌਜੂਦਾ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਲੋਂ ਬਟਾਲਾ ਸ਼ਹਿਰ ’ਚ ਕਰਵਾਏ ਗਏ ਵਿਕਾਸ ਕਾਰਜ਼ਾਂ ’ਚ ਅਧਿਕਾਰੀਆਂ ਵਲੋਂ ਕਾਫੀ ਲਾਪਰਵਾਹੀ ਵਰਤੀ ਗਈ ਸੀ ਅਤੇ ਵਿਕਾਸ
Publish Date: Fri, 07 Aug 2026 04:08 PM (IST)
Updated Date: Fri, 07 Aug 2026 04:09 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ - ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਬਟਾਲਾ ਸ਼ਹਿਰ ਵਿੱਚ ਬਰਸਾਤ ਦੌਰਾਨ ਪੈਦਾ ਹੋਣ ਵਾਲੀ ਸੀਵਰੇਜ ਦੀ ਸਮੱਸਿਆ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਹੋਏ ਸੀਵਰੇਜ ਦੇ ਕੰਮ ਕਾਰਨ ਅੱਜ ਵੀ ਮੀਂਹ ਪੈਣ ’ਤੇ ਕਈ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਦੀਆਂ ਤਸਵੀਰਾਂ ਵਿਰੋਧੀ ਧਿਰਾਂ ਵੱਲੋਂ ਸੋਸ਼ਲ ਮੀਡੀਆ ’ਤੇ ਪਾ ਕੇ ਮੌਜੂਦਾ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਲੋਂ ਬਟਾਲਾ ਸ਼ਹਿਰ ’ਚ ਕਰਵਾਏ ਗਏ ਵਿਕਾਸ ਕਾਰਜ਼ਾਂ ’ਚ ਅਧਿਕਾਰੀਆਂ ਵਲੋਂ ਕਾਫੀ ਲਾਪਰਵਾਹੀ ਵਰਤੀ ਗਈ ਸੀ ਅਤੇ ਵਿਕਾਸ ਕਾਰਜ਼ਾਂ ’ਚ ਸਹੀ ਮਟੀਰੀਅਲ ਦੀ ਵਰਤੋਂ ਨਹੀਂ ਕੀਤੀ ਗਈ।
ਸੈਰੀ ਕਲਸੀ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਬਟਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਵਿਆਹ ਸਥਾਨ ਵਜੋਂ ਪੂਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਅਤੇ ਅਗਲੇ ਮਹੀਨੇ ਹੋਣ ਵਾਲੇ ਪਾਵਨ ਵਿਆਹ ਪੁਰਬ ਤੋਂ ਪਹਿਲਾਂ ਸ਼ਹਿਰ ਦੀ ਸੀਵਰੇਜ ਵਿਵਸਥਾ ਨੂੰ ਸੁਧਾਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਕਰੋੜਾਂ ਰੁਪਏ ਦੇ ਫੰਡਾਂ ਦੇ ਚਲਦਿਆਂ ਬਟਾਲਾ ਸ਼ਹਿਰ ’ਚ ਵਿਕਾਸ ਕਾਰਜ਼ ਤੇਜੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਮੌਕੇ ਸੰਗਤਾਂ ਦੀ ਆਮਦ ਨੂੰ ਧਿਆਨ ’ਚ ਰੱਖਦੇ ਹੋਏ ਬਟਾਲਾ ਸ਼ਹਿਰ ਦੇ ਸੀਵਰੇਜ ਸਿਸਟਮ ਦੇ ਸੁਧਾਰ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਅਪੀਲ ਕਰਦਿਆਂ ਕਿਹਾ ਕਿ ਬਟਾਲਾ ਦੀ ਸੀਵਰੇਜ ਸਮੱਸਿਆ ਦੇ ਸਥਾਈ ਹੱਲ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ, ਤਾਂ ਜੋ ਮੀਂਹ ਦੇ ਮੌਸਮ ਦੌਰਾਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਗੁਰੂ ਨਗਰੀ ਵਿੱਚ ਆਉਣ ਵਾਲੀਆਂ ਸੰਗਤਾਂ ਨੂੰ ਵੀ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
ਵਿਧਾਇਕ ਨੇ ਕਿਹਾ ਕਿ ਬਟਾਲਾ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਤਰਜੀਹ ਹੈ ਅਤੇ ਇਸ ਲਈ ਉਹ ਲਗਾਤਾਰ ਵਿਧਾਨ ਸਭਾ ਵਿੱਚ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਵਿਧਾਇਕ ਸ਼ੈਰੀ ਕਲਸੀ ਨੇ ਐੱਸਆਈਆਰ ਦੇ ਮੁੱਦੇ ਬੋਲਦਿਆਂ ਕਿਹਾ ਕਿ ਐਸਆਈਆਰਦੇ ਨਾਮ ’ਤੇ ਪੰਜਾਬ ’ਚ ਲੱਖਾਂ ਦੀ ਗਿਣਤੀ ’ਚ ਵੋਟਾਂ ਕੱਟੀਆਂ ਜਾ ਰਹੇ ਹਨ ਪਰ ਵਿਰੋਧੀਆਂ ਵਲੋਂ ਇਸ ਬਾਰੇ ਕੋਈ ਵੀ ਗੱਲ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵੀ ਵਾਇਰਲ ਹੋਈ ਸੀ ਜਿਸ ਵਿਚ ਇਕ ਮਹਿਲਾ ਭਾਜਪਾ ਆਗੂ ਵਲੋਂ ਇਹ ਕਿਹਾ ਗਿਆ ਸੀ ਕਿ 20 ਹਜ਼ਾਰ ਵੋਟਾਂ ਕੱਟਾਓ ਤੇ ਐੱਮਐੱਲਏ ਬਣ ਜਾਓ। ਉਨ੍ਹਾਂ ਕਿਹਾ ਕਿ ਐਸਆਈਆਰ ਦੇ ਨਾਮ ’ਤੇ ਯੋਗ ਪਰਿਵਾਰਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੀ ਬਦੌਲਤ ਸਾਨੂੰ ਵੋਟ ਦਾ ਅਧਿਕਾਰ ਮਿਲਿਆ ਸੀ ਪਰ ਵਿਰੋਧੀਆਂ ਵਲੋਂ ਇਹ ਅਧਿਕਾਰ ਵੀ ਹੁਣ ਲੋਕਾਂ ਤੋਂ ਖੋਹਿਆ ਜਾ ਰਿਹਾ ਹੈ।