ਨਗਰ ਕੌਂਸਲ ਤੇ ਨਿਗਮ ਚੋਣਾਂ ਨੇ 2027 'ਚ ਕਾਂਗਰਸ ਦੀ ਜਿੱਤ ਦੀ ਨੀਂਹ ਰੱਖੀ: ਅਮਨਦੀਪ ਜੈਂਤੀਪੁਰ ਦਾ ਵੱਡਾ ਦਾਅਵਾ
ਬੀਤੇ ਦਿਨੀ ਬਟਾਲਾ ’ਚ ਹੋਈਆਂ ਨਗਰ ਨਿਗਮ ਚੋਣਾਂ ਅਤੇ ਗੁਰਦਾਸਪੁਰ ’ਚ ਹੋਈਆਂ ਨਗਰ ਕੌਂਸਲ ਚੋਣਾਂ ’ਚ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਕਰਕੇ ਵਿਰੋਧੀ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ ਅਤੇ ਇਨ੍ਹਾਂ ਚੋਣਾਂ ’ਚ ਹੋਈ ਜਿੱਤ ਨੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਜਿੱਤ ਦੀ ਨੀਂਹ ਰੱਖ ਦਿੱਤੀ ਹੈ। ਪੰਜਾਬ ਸਰਕਾਰ ਕਾਂਗਰਸ ਪਾਰਟੀ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਵੀ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਅਤੇ ਤਾਕਤ ਨਾਲ ਅੱਗੇ ਵੱਧ ਰਹੀ ਹੈ, ਜਿਸਨੂੰ ਦੇਖ ਕੇ ਵਿਰੋਧੀ ਪਾਰਟੀਆਂ ਦੇ ਹੌਂਸਲੇ ਪਸਤ ਹੋ ਰਹੇ ਹਨ।
Publish Date: Sun, 14 Jun 2026 02:43 PM (IST)
Updated Date: Sun, 14 Jun 2026 02:47 PM (IST)
ਸ਼ਾਮ ਤਿਵਾੜੀ, ਬਟਾਲਾ, ਪੰਜਾਬੀ ਜਾਗਰਣ। ਬੀਤੇ ਦਿਨੀ ਬਟਾਲਾ ’ਚ ਹੋਈਆਂ ਨਗਰ ਨਿਗਮ ਚੋਣਾਂ ਅਤੇ ਗੁਰਦਾਸਪੁਰ ’ਚ ਹੋਈਆਂ ਨਗਰ ਕੌਂਸਲ ਚੋਣਾਂ ’ਚ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਕਰਕੇ ਵਿਰੋਧੀ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ ਅਤੇ ਇਨ੍ਹਾਂ ਚੋਣਾਂ ’ਚ ਹੋਈ ਜਿੱਤ ਨੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਜਿੱਤ ਦੀ ਨੀਂਹ ਰੱਖ ਦਿੱਤੀ ਹੈ। ਪੰਜਾਬ ਸਰਕਾਰ ਕਾਂਗਰਸ ਪਾਰਟੀ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਵੀ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਅਤੇ ਤਾਕਤ ਨਾਲ ਅੱਗੇ ਵੱਧ ਰਹੀ ਹੈ, ਜਿਸਨੂੰ ਦੇਖ ਕੇ ਵਿਰੋਧੀ ਪਾਰਟੀਆਂ ਦੇ ਹੌਂਸਲੇ ਪਸਤ ਹੋ ਰਹੇ ਹਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਨੇਤਾ ਐਡ. ਅਮਨਦੀਪ ਜੈਂਤੀਪੁਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਜਿੱਤਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾਏ ਪਰ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸਿਰੇ ਤੋਂ ਨਾਕਾਰਦੇ ਹੋਏ ਕਾਂਗਰਸ ਪਾਰਟੀ ਦਾ ਸਾਥ ਦਿੱਤਾ ਹੈ, ਜਿਸਦੇ ਲਈ ਉਹ ਲੋਕਾਂ ਦਾ ਤਹਿ ਦਿਲ ਤੋਂ ਧੰਨਵਾਦ ਕਰਦੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਪਾਰਟੀ ਇਹ ਚੋਣਾਂ ਪੂਰੀ ਤਾਕਤ ਨਾਲ ਲੜਦੇ ਹੋਏ ਇਨ੍ਹਾਂ ਚੋਣਾਂ ’ਚ ਜਿੱਤ ਦਰਜ ਕਰੇਗੀ ਅਤੇ ਪੰਜਾਬ ’ਚ ਇਕ ਵਾਰ ਫਿਰ ਤੋਂ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਕਾਗਰਸ ਪਾਰਟੀ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜਿਸਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਹੈ ਅਤੇ ਕਾਂਗਰਸ ਪਾਰਟੀ ਨੇ ਹਰ ਮੁਸ਼ਕਲ ਘੜੀ ’ਚ ਲੋਕਾਂ ਦਾ ਸਾਥ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਸੀ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ 4 ਸਾਲ ਦੇ ਕਾਰਜਕਾਲ ਦੌਰਾਨ ਸਿਰਫ਼ ਲੋਕਾਂ ਨੂੰ ਗੁੰਮਰਾਹ ਹੀ ਕੀਤਾ ਗਿਆ ਹੈ ਜਿਸਦਾ ਜਵਾਬ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਦੇਣਗੇ।