- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਦਫਤਰ ਵਿਖੇ ਨਵੇਂ ਪ੍ਰਧਾਨ ਦੀ ਤਾਜਪੋਸ਼ੀ ਦਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ ਅਤੇ ਐੱਸ.ਡੀ.ਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਨਗਰ ਕੌਂਸਲ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪ੍ਰਧਾਨ ਦਾ ਤਾਜ ਨਵਦੀਪ ਸਿੰਘ ਪਨੂੰ ਦੇ ਸਿਰ ਸਜਿਆ। ਇਸ ਮੌਕੇ ਵਿਧਾਇਕ ਅਮਰਪਾਲ ਸਿੰਘ ਅਤੇ ਐੱਸ.ਡੀ.ਐੱਮ ਸਾਰੰਗਪ੍ਰੀਤ ਸਿੰਘ ਵਲੋਂ ਨਵਦੀਪ ਸਿੰਘ ਪੰਨੂੰ ਨੂੰ ਨਗਰ ਕੌਂਸਲ ਦੀ ਪ੍ਰਧਾਨ ਦੀ ਕੁਸਰੀ ’ਤੇ ਬਿਠਾਇਆ ਗਿਆ ਅਤੇ ਉਨ੍ਹਾਂ ਵਧਾਈ ਦਿੱਤੀ ਗਈ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ - ਅੱਜ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਦਫਤਰ ਵਿਖੇ ਨਵੇਂ ਪ੍ਰਧਾਨ ਦੀ ਤਾਜਪੋਸ਼ੀ ਦਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ ਅਤੇ ਐੱਸ.ਡੀ.ਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਨਗਰ ਕੌਂਸਲ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪ੍ਰਧਾਨ ਦਾ ਤਾਜ ਨਵਦੀਪ ਸਿੰਘ ਪਨੂੰ ਦੇ ਸਿਰ ਸਜਿਆ। ਇਸ ਮੌਕੇ ਵਿਧਾਇਕ ਅਮਰਪਾਲ ਸਿੰਘ ਅਤੇ ਐੱਸ.ਡੀ.ਐੱਮ ਸਾਰੰਗਪ੍ਰੀਤ ਸਿੰਘ ਵਲੋਂ ਨਵਦੀਪ ਸਿੰਘ ਪੰਨੂੰ ਨੂੰ ਨਗਰ ਕੌਂਸਲ ਦੀ ਪ੍ਰਧਾਨ ਦੀ ਕੁਸਰੀ ’ਤੇ ਬਿਠਾਇਆ ਗਿਆ ਅਤੇ ਉਨ੍ਹਾਂ ਵਧਾਈ ਦਿੱਤੀ ਗਈ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਨਵਦੀਪ ਸਿੰਘ ਪਨੂੰ ਲਗਾਤਾਰ ਦੂਸਰੀ ਵਾਰ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪ੍ਰਧਾਨ ਬਣੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਨਵਦੀਪ ਸਿੰਘ ਪਨੂੰ ਦੇ ਨਗਰ ਕੌਂਸਲ ਦਾ ਪ੍ਰਧਾਨ ਬਣਨ ਨਾਲ ਸ਼ਹਿਰ ਦੇ ਵਿਕਾਸ ਨੂੰ ਹੋਰ ਵੀ ਰਫਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਨਵਦੀਪ ਸਿੰਘ ਪਨੂੰ ਵਲੋਂ ਪਹਿਲਾਂ ਵੀ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਭਵਿੱਖ ’ਚ ਵੀ ਉਹ ਸ਼ਹਿਰ ਵਾਸੀਆਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਗਨੇ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ ਅਤੇ ਹੁਣ ਨਗਰ ਕੌਂਸਲ ’ਚ ਵੀ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਨ ਨਾਲ ਸ਼ਹਿਰ ਦਾ ਵਿਕਾਸ ਹੋਰ ਵੀ ਤੇਜੀ ਨਾਲ ਹੋਵੇਗੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਰੁਕੇ ਹੋਏ ਵਿਕਾਸ ਕਾਰਜ਼ ਬਿਨਾਂ ਕਿਸੇ ਪੱਖਪਾਤ ਤੋਂ ਪੂਰੇ ਕਰਵਾਏ ਜਾਣਗੇ ਅਤੇ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ।
ਇਸ ਮੌਕੇ ਗੱਲਬਾਤ ਕਰਦਿਆਂ ਨਵ ਨਿਯੁਕਤ ਪ੍ਰਧਾਨ ਨਵਦੀਪ ਸਿੰਘ ਪਨੂੰ ਨੇ ਕਿਹਾ ਕਿ ਸ਼ਹਿਰ ਵਾਸੀਆਂਅਤੇ ਵਿਧਾਇਕ ਅਮਰਪਾਲ ਸਿੰਘ ਵਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਰੁਕੇ ਹੋਏ ਵਿਕਾਸ ਕਾਰਜ਼ ਮੁਕੰਮਲ ਕਰਵਾਏ ਜਾਣਗੇ ਅਤੇ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਜਾਰੀ ਕੀਤੀਆਂ ਗਈਆਂ ਯੋਜਨਾਵਾਂ ਦਾ ਲਾਭ ਵੀ ਸ਼ਹਿਰ ਵਾਸੀਆਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸ਼ਹਿਰ ਦਾ ਵਿਕਾਸ ਕਰਵਾਉਣਾ ਹੈ ਅਤੇ ਉਹ ਸ਼ਹਿਰ ਵਾਸੀਆਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ। ਇਸ ਮੌਕੇ ਕੌਂਸਲਰ ਮਨਜੀਤ ਕੌਰ, ਕੌਂਸਲਰ ਹਰਜਿੰਦਰ ਕੌਰ, ਗੁਰਪ੍ਰੀਤ ਸਿੰਘ ਸੈਣੀ, ਕੌਂਸਲਰ ਪਰਮਿੰਦਰ ਕੌਰ, ਪਰਮਿੰਦਰ ਸਿੰਘ, ਕੌਂਸਲ ਬਲਵਿੰਦਰ ਕੌਰ, ਕੌਂਸਲਰ ਕੁਲਵੰਤ ਸਿੰਘ, ਕੌਂਸਲਰ ਜੀਵਨ ਜੋਤੀਕਾ, ਕੌਂਸਲਰ ਰਤਨਾ ਸਿੰਘ, ਕੌਂਸਲਰ ਅਨੂਪ ਸਿੰਘ, ਕੌਂਸਲਰ ਗੁਰਮੁਖ ਸਿੰਘ, ਬਲਵਿੰਦਰ ਸਿੰਘ ਨਾਭਾ, ਭੁਪਿੰਦਰ ਸਿੰਘ, ਸਾਬੀ ਸੈਣੀ, ਤਜਿੰਦਰ ਪਨੂੰ, ਹਰਦੀਪ ਸਿੰਘ, ਸਤਨਾਮ ਸਿੰਘ ਤਲਵਾੜਾ, ਪਿੰਕਾ, ਗੁਰਦੀਪ ਸਿੰਘ ਸੈਣੀ ਆਦਿ ਹਾਜ਼ਰ ਸਨ।