- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਪਾਲ ਪੁੱਤਰ ਤਾਰਾ ਚੰਦ ਵਾਸੀ ਨੇੜੇ ਰੇਲਵੇ ਫਾਟਕ ਗਾਂਧੀ ਕੈਂਪ ਬਟਾਲਾ ਜੋ ਕਿ ਪਾਸਟਰ ਵੱਜੋ ਸੇਵਾ ਕਰਦਾ ਸੀ, ਅੱਜ ਸਵੇਰੇ ਆਪਣੇ ਘਰ ’ਚ ਇਕੱਲਾ ਮੌਜੂਦ ਸੀ ਕਿ ਇਸੇ ਦੌਰਾਨ ਗਾਂਧੀ ਕੈਂਪ ਦਾ ਰਹਿਣ ਵਾਲਾ ਵਿਅਕਤੀ ਨਰੇਸ਼ ਕੁਮਾਰ ਘਰ ’ਚ ਦਾਖ਼ਲ ਹੋ ਗਿਆ ਅਤੇ ਉਕਤ ਪਾਸਟਰ ਦੀ ਧੌਣ ’ਤੇ ਇਕ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ, ਜਿਸ ਨਾਲ ਇਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਸ ਦੀ ਮੌਤ ਹੋ ਗਈ।

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ। ਬਟਾਲਾ ਦੇ ਗਾਂਧੀ ਕੈਂਪ ’ਚ ਅੱਜ ਸਵੇਰੇ ਤੇਜ਼ਧਾਰ ਹਥਿਆਰ ਨਾਲ ਪਾਸਟਰ ਦਾ ਕਤਲ ਕਰ ਦਿੱਤੇ ਜਾਣ ਦਾ ਅੱਤ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਪਾਲ ਪੁੱਤਰ ਤਾਰਾ ਚੰਦ ਵਾਸੀ ਨੇੜੇ ਰੇਲਵੇ ਫਾਟਕ ਗਾਂਧੀ ਕੈਂਪ ਬਟਾਲਾ ਜੋ ਕਿ ਪਾਸਟਰ ਵੱਜੋ ਸੇਵਾ ਕਰਦਾ ਸੀ, ਅੱਜ ਸਵੇਰੇ ਆਪਣੇ ਘਰ ’ਚ ਇਕੱਲਾ ਮੌਜੂਦ ਸੀ ਕਿ ਇਸੇ ਦੌਰਾਨ ਗਾਂਧੀ ਕੈਂਪ ਦਾ ਰਹਿਣ ਵਾਲਾ ਵਿਅਕਤੀ ਨਰੇਸ਼ ਕੁਮਾਰ ਘਰ ’ਚ ਦਾਖ਼ਲ ਹੋ ਗਿਆ ਅਤੇ ਉਕਤ ਪਾਸਟਰ ਦੀ ਧੌਣ ’ਤੇ ਇਕ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ, ਜਿਸ ਨਾਲ ਇਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਸ ਦੀ ਮੌਤ ਹੋ ਗਈ।
ਐੱਸ.ਐੱਚ.ਓ ਲਖਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਮ੍ਰਿਤਕ ਪਾਸਟਰ ਦੀ ਲਾਸ਼ ਨੂੰ ਕਬਜੇ ਵਿੱਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਇਸ ਸਬੰਧੀ ਥਾਣਾ ਸਿਵਲ ਲਾਈਨ ਵਿਖੇ ਮ੍ਰਿਤਕ ਦੇ ਭਰਾ ਮਹਿੰਦਰ ਪਾਲ ਦੇ ਬਿਆਨਾਂ ’ਤੇ ਨਰੇਸ਼ ਕੁਮਾਰ ਅਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਬਣਦੀਆਂ ਧਰਾਵਾਂ ਹੇਠ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਹਮਲਾ ਕਰਨ ਵਾਲੇ ਵਿਅਕਤੀ ਦੀ ਤਲਾਸ਼ ਕਰਨੀ ਪੁਲਿਸ ਨੇ ਆਰੰਭ ਕਰ ਦਿੱਤੀ ਹੈ, ਜਿਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।