2 ਨਾਜਾਇਜ਼ ਪਿਸਟਲ ਅਤੇ 4 ਮੈਗਜੀਨ ਸਮੇਤ ਵਿਅਕਤੀ ਗ੍ਰਿਫਤਾਰ
ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ 2 ਨਾਜਾਇਜ਼ ਪਿਸਟਲਾਂ ਅਤੇ 4 ਮੈਗਜੀਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਡੇਰਾ ਬਾਬਾ ਨਾਨਕ ਜੋਗਾ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
Publish Date: Fri, 05 Jun 2026 06:37 PM (IST)
Updated Date: Fri, 05 Jun 2026 06:40 PM (IST)

ਸ਼ਾਮ ਤਿਵਾੜੀ, ਸਤਪਾਲ ਜਖਮੀ, ਪੰਜਾਬੀ ਜਾਗਰਣ, ਬਟਾਲਾ ; ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ 2 ਨਾਜਾਇਜ਼ ਪਿਸਟਲਾਂ ਅਤੇ 4 ਮੈਗਜੀਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਡੇਰਾ ਬਾਬਾ ਨਾਨਕ ਜੋਗਾ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਏ.ਐੱਸ.ਆਈ ਸੁਖਦੇਵ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ’ਚ ਅੱਡਾ ਕਾਹਲਾਵਾਲੀ ’ਤੇ ਮੌਜੂਦ ਸਨ ਕਿ ਪੁਲਸ ਨੂੰ ਕਾਊਂਟਰ ਇੰਟੈਲੀਜੈਂਸੀ ਪਠਾਲਕੋਟ ਦੇ ਕਰਮਚਾਰੀਆਂ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਇਕ ਅਣਪਛਾਤਾ ਵਿਅਕਤੀ ਕਲਾਨੌਰ ਸਾਈਡ ਤੋਂ ਹਥਿਆਰਾਂ ਦੀ ਖੇਪ ਲੈ ਕੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਏ.ਐੱਸ.ਆਈ ਸੁਖਦੇਵ ਸਿੰਘ ਨੇ ਪੁਲਸ ਪਰਟੀ ਸਮੇਤ ਪਿੰਡ ਕਾਦੀਆਂ ਗੁਜਰਾ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2 ਨਾਜਾਇਜ਼ ਪਿਸਟਲ ਅਤੇ 4 ਮੈਗਜੀਨ ਬਰਾਮਦ ਹੋਏ। ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਦੀ ਪਹਿਚਾਣ ਗੁਰਸੁਖਵਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਗੋਰਾਇਆ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਉਕਤ ਵਿਅਕਤੀ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਇਸਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਤੋਂ ਹੋਰ ਖੁਲਾਸੇ ਹੋ ਸਕਣ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਚ.ਓ ਡੇਰਾ ਬਾਬਾ ਨਾਨਕ ਅਸ਼ੋਕ ਕੁਮਾਰ ਵੀ ਹਾਜ਼ਰ ਸਨ।