ਬਟਾਲਾ ਸ਼ਹਿਰ ’ਚ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਾ ਵਿਅਕਤੀ ਗ੍ਰਿਫਤਾਰ : ਡੀ.ਐੱਸ.ਪੀ ਸੁਖਇੰਦਰ ਸਿੰਘ
ਬਟਾਲਾ ਸ਼ਹਿਰ ਦੇ ਵੱਖ-ਵੱਖ ਰੈਸਟੋਰੈਂਟਾਂ ’ਤੇ ਗੋਲੀਆਂ ਚਲਾਉਣ ਵਾਲੇ ਵਿਅਕਤੀ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ ਨੇ ਕਿਹਾ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
Publish Date: Fri, 05 Jun 2026 08:11 PM (IST)
Updated Date: Fri, 05 Jun 2026 08:16 PM (IST)
ਸ਼ਾਮ ਤਿਵਾੜੀ/ਰਾਜਨ ਤੇ੍ਰਹਨ, ਬਟਾਲਾ, ਪੰਜਾਬੀ ਜਾਗਰਣ : ਬਟਾਲਾ ਸ਼ਹਿਰ ਦੇ ਵੱਖ-ਵੱਖ ਰੈਸਟੋਰੈਂਟਾਂ ’ਤੇ ਗੋਲੀਆਂ ਚਲਾਉਣ ਵਾਲੇ ਵਿਅਕਤੀ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ ਨੇ ਕਿਹਾ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ’ਚ ਬੀਤੇ ਦਿਨੀ ਰਾਈਫਲ, ਵਾਲੀਆ ਚਿਕਣ ਕਾਰਨਰ ਆਦਿ ’ਤੇ ਗੋਲੀ ਚੱਲਣ ਦੀਆਂ ਵਾਰਦਾਤਾਂ ਹੋਈਆਂ ਸਨ ਜਿਸ ਸੰਬੰਧੀ ਪੁਲਸ ਵਲੋਂ ਥਾਣਾ ਸਿਟੀ ਅਤੇ ਸਿਵਲ ਲਾਈਨ ’ਚ ਕੇਸ ਵੀ ਦਰਜ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਪੁਲਸ ਵਲੋਂ ਇਨ੍ਹਾਂ ਘਟਨਾਵਾਂ ਦੀ ਗਹਿਰਾਈ ਨਾਲ ਜਾਂਚ ਕਰਦੇ ਹੋਏ ਇਨ੍ਹਾਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਜੈ ਨਿੰਦਰ ਸਿੰਘ ਉਰਫ ਜਿੰਮੀ ਨੂੰ ਤਫਤੀਸ਼ ਦੌਰਾਨ ਹਜੀਰਾ ਪਾਰਕ ਬਟਾਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਉਕਤ ਵਿਅਕਤੀ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਇਸਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਬੀਤੀ ਰਾਤ ਜਦ ਪੁਲਸ ਪਾਰਟੀ ਉਮਰਪੁਰਾ ਬਟਾਲਾ ’ਚ ਉਕਤ ਵਿਅਕਤੀ ਦੀ ਸਕੂਟਰੀ ਬਰਾਮਦ ਕਰਨ ਲਈ ਉਸਨੂੰ ਨਾਲ ਲੈ ਕੇ ਗਈ ਤਾਂ ਉਸ ਵਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਉਸਦੀ ਲੱਤ ’ਤੇ ਸੱਟ ਲੱਗ ਗਈ ਅਤੇ ਇਸ ਦੌਰਾਨ ਇਕ ਕਾਂਸਟੇਬਲ ਰਾਹੁਲ ਵੀ ਜ਼ਖਮੀ ਹੋ ਗਿਆ। ਉਨ੍ਹਾਂ ਕਿਹਾ ਕਿ ਹੁਣ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀ ਤੋਂ ਪੁੱਛਗਿੱਛ ਦੌਰਾਨ ਉਸਦੇ 2 ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਹੈ ਜਿਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।