- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਤੇ ਦਿਨੀ ਬਟਾਲਾ ਦੇ ਛੀਨਾ ਹਸਪਤਾਲ ਦੇ ਗੇਟ ’ਤੇ 2 ਅਣਪਛਾਤੇ ਨੌਜਵਾਨਾਂ ਵਲੋਂ ਫਿਰੌਤੀ ਦੀ ਮੰਗ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ ਸਨ। ਪੁਲਸ ਵਲੋਂ ਇਸ ਮਾਮਲੇ ਸੰਬੰਧੀ ਕੇਸ ਦਰਜ ਕਰਦੇ ਹੋਏ ਬੀਤੇ ਦਿਨੀ ਇਸ ਮਾਮਲੇ ’ਚ ਸ਼ਾਮਲ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅੱਜ ਪੁਲਸ ਵਲੋ ਛੀਨਾ ਹਸਪਤਾਲ ਬਟਾਲਾ ਦੇ ਗੇਟ ’ਤੇ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਉਤ ਹਸਪਤਾਲ ਦੇ ਬਾਹਰ ਲੈ ਜਾਇਆ ਗਿਆ

ਸ਼ਾਮ ਤਿਵਾੜੀ, ਬਟਾਲਾ, ਪੰਜਾਬੀ ਜਾਗਰਣ : ਬੀਤੇ ਦਿਨੀ ਬਟਾਲਾ ਦੇ ਛੀਨਾ ਹਸਪਤਾਲ ਦੇ ਗੇਟ ’ਤੇ 2 ਅਣਪਛਾਤੇ ਨੌਜਵਾਨਾਂ ਵਲੋਂ ਫਿਰੌਤੀ ਦੀ ਮੰਗ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ ਸਨ। ਪੁਲਸ ਵਲੋਂ ਇਸ ਮਾਮਲੇ ਸੰਬੰਧੀ ਕੇਸ ਦਰਜ ਕਰਦੇ ਹੋਏ ਬੀਤੇ ਦਿਨੀ ਇਸ ਮਾਮਲੇ ’ਚ ਸ਼ਾਮਲ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅੱਜ ਪੁਲਸ ਵਲੋ ਛੀਨਾ ਹਸਪਤਾਲ ਬਟਾਲਾ ਦੇ ਗੇਟ ’ਤੇ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਉਤ ਹਸਪਤਾਲ ਦੇ ਬਾਹਰ ਲੈ ਜਾਇਆ ਗਿਆ ਅਤੇ ਉਸਦੀ ਪਰੇਡ ਕਰਵਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਸਿਵਲ ਲਾਈਨ ਗੁਰਮੀਤ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਦੋ ਨੌਜਵਾਨਾਂ ਵਲੋਂ ਬਟਾਲਾ ਦੇ ਛੀਨਾ ਹਸਪਤਾਲ ਦੇ ਗੇਟ ’ਤੇ ਗੋਲੀਆਂ ਚਲਾ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਇਸ ਸੰਬੰਧੀ ਜਾਂਚ ਕਰਦੇ ਹੋਏ ਇਸ ਮਾਮਲੇ ’ਚ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਪੁਲਸ ਵਲੋਂ ਹਸਪਤਾਲ ਦੇ ਗੇਟ ‘ਤੇ ਗੋਲੀ ਚਲਾਉਣ ਵਾਲੇ ਅਰਮਾਨ ਠਾਕੁਰ ਵਾਸੀ ਅੰਮ੍ਰਿਤਸਰ ਨੂੰ ਉਕਤ ਹਸਪਤਾਲ ਦੇੇ ਬਾਹਰ ਲਿਆ ਕੇ ਹਸਪਤਾਲ ਦੇ ਬਾਹਰ ਉਸਦੀ ਪਰੇਡ ਕਰਵਾਈ ਗਈ ਹੈ । ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਮਾੜੇ ਕੰਮ ਛੱਡ ਕੇ ਆਪਣੇ ਪਰਿਵਾਰ ਦੀ ਸੇਵਾ ਕਰਨ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਸੇ ਤਰ੍ਹਾਂ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਛੀਨਾ ਹਸਪਤਾਲ ਬਟਾਲਾ ਦੇ ਮਾਲਕ ਡਾ. ਗੁਰਮੀਤ ਸਿੰਘ ਛੀਨਾ ਨੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਸ਼ਹਿਰ ’ਚ ਅਪਰਾਧਿਕ ਘਟਨਾਵਾਂ ਨੂੰ ਰੋਕਣ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।