- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁਹਾਜ 'ਤੇ ਫੇਲ੍ਹ ਹੋ ਚੁੱਕੀ ਹੈ। ਨਸ਼ਿਆਂ ਦੇ ਫਰੰਟ 'ਤੇ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੈ। ਹੁਣ ਘਰ ਘਰ ਨਸ਼ੇ ਦੀ ਸਪਲਾਈ ਹੋ ਰਹੀ ਹੈ। ਅਮਨ -ਕਾਨੂੰਨ ਨਾ ਦੀ ਕੋਈ ਚੀਜ਼ ਪੰਜਾਬ 'ਚ ਨਹੀਂ ਹੈ। ਨਿਤ ਦਿਹਾੜੇ ਗੋਲੀਆਂ ਚੱਲ ਰਹੀਆਂ ਹਨ ਤੇ ਕਤਲ ਹੋ ਰਹੇ ਹਨ।

ਸ਼ਾਮ ਤਿਵਾੜੀ ਪੰਜਾਬੀ ਜਾਗਰਣ ਬਟਾਲਾ : ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਨੂੰ ਬਟਾਲਾ ਹਲਕੇ 'ਚ ਵੱਡਾ ਹੁਲਾਰਾ ਮਿਲਿਆ ਹੈ। 70 ਦੇ ਕਰੀਬ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਹੋਏ ਜਿਨ੍ਹਾਂ ਵਿਚ ਪਲਵਿੰਦਰ ਸਿੰਘ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਬੀਐਸਪੀ ਜੋ ਚਾਰ ਵਾਰ ਜ਼ਿਲ੍ਹਾ ਪ੍ਰਧਾਨ ਰਹੇ, ਗੁਰਦੀਪ ਸਿੰਘ ਕੋਟ ਮਜਲਿਸ ਸੀਨੀਅਰ ਆਗੂ ਭਾਰਤੀ ਜਨਤਾ ਪਾਰਟੀ, ਸਤਿੰਦਰ ਪਾਲ ਸਿੰਘ ਕਾਂਗਰਸ ਸੀਨੀਅਰ ਆਗੂ ਅਕਾਲੀ ਦਲ ਬਾਦਲ ਜਤਿੰਦਰ ਸਿੰਘ ਭੱਟੀ, ਸ੍ਰੀ ਜੱਜ ਵੋਹਰਾ ਸੀਨੀਅਰ ਆਗੂ ਆਮ ਆਦਮੀ ਪਾਰਟੀ ਮੁੱਖ ਤੌਰ 'ਤੇ ਸ਼ਾਮਲ ਹਨ।
ਬਟਾਲਾ ਕਲੱਬ 'ਚ ਰੱਖੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਤਰਸੇਮ ਸਿੰਘ ਖਾਲਸਾ, ਅਮਰਜੀਤ ਸਿੰਘ ਵਿਨਝੜੀ,ਹਰਭਜਨ ਸਿੰਘ ਤੁੜ ਪੰਚ ਪ੍ਰਧਾਨੀ,ਪਰਮਜੀਤ ਸਿੰਘ ਜੌਹਲ ਕੋਆਰਡੀਨੇਟਰ, ਸੁਖਦੇਵ ਸਿੰਘ ਸੰਧੂ ਪ੍ਰਧਾਨ ਪੰਜਾਬ ਯੂਥ ਨੇ ਇਨ੍ਹਾਂ ਦੀ ਸ਼ਮੂਲੀਅਤ ਕਰਵਾਈ। ਇੰਨੀ ਵੱਡੀ ਪੱਧਰ 'ਤੇ ਬਟਾਲਾ 'ਚ ਆਗੂਆਂ ਦੀ ਮੂਲੀਅਤ ਨੇ ਬਟਾਲਾ ਦੀ ਰਾਜਨੀਤੀ 'ਚ ਹਲਚਲ ਵਧਾ ਦਿੱਤੀ ਹੈ।
ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦਿਆਂ ਜਥੇਦਾਰ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁਹਾਜ 'ਤੇ ਫੇਲ੍ਹ ਹੋ ਚੁੱਕੀ ਹੈ। ਨਸ਼ਿਆਂ ਦੇ ਫਰੰਟ 'ਤੇ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੈ। ਹੁਣ ਘਰ ਘਰ ਨਸ਼ੇ ਦੀ ਸਪਲਾਈ ਹੋ ਰਹੀ ਹੈ। ਅਮਨ -ਕਾਨੂੰਨ ਨਾ ਦੀ ਕੋਈ ਚੀਜ਼ ਪੰਜਾਬ 'ਚ ਨਹੀਂ ਹੈ। ਨਿਤ ਦਿਹਾੜੇ ਗੋਲੀਆਂ ਚੱਲ ਰਹੀਆਂ ਹਨ ਤੇ ਕਤਲ ਹੋ ਰਹੇ ਹਨ। ਸ਼ਰੇਆਮ ਕਾਰੋਬਾਰੀਆਂ ਵਪਾਰੀਆਂ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ।
ਉਨ੍ਹਾਂ ਪਟਿਆਲਾ 'ਚ ਬੇਰੁਜ਼ਗਾਰ ਲਾਈਨਮੈਨ ਉੱਪਰ ਪੁਲਿਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ। ਕਿਹਾ ਕਿ ਪਾਰਟੀ ਨੌਜਵਾਨਾਂ ਦਾ ਪੂਰਾ ਸਾਥ ਤੇ ਸਹਿਯੋਗ ਦੇਵੇਗੀ। ਉਨ੍ਹਾਂ ਉੱਪਰ ਲਾਠੀਚਾਰਜ ਕਰਨ ਵਾਲੇ ਮੁਲਾਜ਼ਮਾਂ ਦੇ ਪਰਚੇ ਦਰਜ ਕਰ ਲਈ ਕਿਹਾ। ਉਨ੍ਹਾਂ ਸਮੂਹ ਸਿੱਖਾਂ ਤੇ ਪੰਜਾਬੀਆਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨਾਲ ਜੁੜ ਲਈ ਕਿਹਾ ਤਾਂ ਜੋ ਪੰਜਾਬ ਦਾ ਵਧੀਆ ਭਵਿੱਖ ਸਿਰਜਿਆ ਜਾ ਸਕੇ।
ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਕਿਸੇ ਵੀ ਦਿੱਲੀ ਤੋਂ ਚੱਲਣ ਵਾਲੀ ਪਾਰਟੀ ਜਾਂ ਦਿੱਲੀ ਦੀ ਹਮਾਇਤ ਨਾਲ ਚੱਲਣ ਵਾਲੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਕਰੇਗੀ।
ਇਸ ਮੌਕੇ ਪ੍ਰਿਥੀਪਾਲ ਸਿੰਘ ਬਟਾਲਾ ਨੇ ਸਮੂਹ ਲੀਡਰਸ਼ਿਪ ਅਤੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਟਾਲਾ 'ਚ ਅਕਾਲੀ ਦਲ ਵਾਰ ਪੰਜਾਬ ਦੇ ਪਾਰਟੀ ਨੂੰ ਬਹੁਤ ਵੱਡਾ ਲੋਕ ਸਮਰਥਨ ਮਿਲ ਰਿਹਾ ਹੈ ਤੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਨਾਲ ਜੁੜ ਰਹੇ ਹਨ।
ਇਸ ਮੌਕੇ ਬੀਬੀ ਅਮਨਦੀਪ ਕੌਰ ਰੰਧਾਵਾ ਮੀਤ ਪ੍ਰਧਾਨ ਮਹਿਲਾ ਵਿੰਗ, ਮਰਜਿੰਦਰ ਸਿੰਘ ਬਲ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ ਦਿਹਾਤੀ, ਜੁਗਰਾਜ ਸਿੰਘ ਲਾਲੇ ਨੰਗਲ, ਸਰਬਜੀਤ ਕੌਰ ਕਾਲਾ ਅਫਗਾਨਾ, ਖੁਸ਼ ਕਰਨ ਸਿੰਘ ਹੇਰ, ਗੁਰਦੇਵ ਸਿੰਘ ਸ਼ਾਹੀ, ਗੁਰਤੇਜ ਸਿੰਘ ਯੂਥ ਆਗੂ, ਸਰਦੂਲ ਸਿੰਘ ਮੱਲੀ, ਦਿਲਬਾਗ ਸਿੰਘ, ਗੋਬਿੰਦ ਨਗਰ, ਸ਼ਮਸ਼ੇਰ ਸਿੰਘ ਘੁੰਮਣ, ਮਨਵਿੰਦਰ ਸਿੰਘ ਪ੍ਰਿੰਸ, ਸਤਨਾਮ ਸਿੰਘ, ਮਨਜਿੰਦਰ ਸਿੰਘ ਲਾਲੀ ਕੰਡਿਆਲ ਤੇ ਨਵਜੀਤ ਸਿੰਘ ਸੰਘਾ ਆਦਿ ਸੀਨੀਅਰ ਆਗੂ ਹਾਜ਼ਰ ਸਨ।