- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕਾ ਦੀ ਮਾਤਾ ਕੁਲਵਿੰਦਰ ਕੌਰ ਪਤਨੀ ਸਰਬਜੀਤ ਸਿੰਘ ਨੇ ਦੱਸਿਆ ਕਿ ਰੂਬੀ ਦਾ ਵਿਆਹ ਸਾਲ 2024 ਵਿੱਚ ਬਲਦੇਵ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭੰਬੋਈ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਇੱਕ ਕਰੀਬ ਸੱਤ ਮਹੀਨੇ ਦੀ ਧੀ ਹੈ ਅਤੇ ਉਹ ਇਸ ਸਮੇਂ ਲਗਭਗ ਚਾਰ ਮਹੀਨੇ ਦੀ ਗਰਭਵਤੀ ਵੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਵਿਆਹ ਤੋਂ ਬਾਅਦ ਰੂਬੀ ਨੂੰ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ।

ਸ਼ਾਮ ਤਿਵਾੜੀ/ਰਾਜਨ ਤਰੇਨ , ਪੰਜਾਬੀ ਜਾਗਰਣ ਬਟਾਲਾ : ਬਟਾਲਾ ਦੇ ਨਜ਼ਦੀਕੀ ਪਿੰਡ ਹਸਨਪੁਰ ਕਲਾ ਦੀ ਰਹਿਣ ਵਾਲੀ ਇਕ ਗਰਭਵਤੀ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਨਾਲ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕਾ ਦੀ ਪਛਾਣ ਰੂਬੀ ਪੁੱਤਰੀ ਸਰਬਜੀਤ ਸਿੰਘ ਵਾਸੀ ਹਸਨਪੁਰ ਕਲਾ ਵਜੋਂ ਹੋਈ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਉਸ ਦੇ ਸਹੁਰੇ ਪਰਿਵਾਰ ’ਤੇ ਕੁੱਟਮਾਰ ਕਰ ਕੇ ਕਤਲ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਦੂਜੇ ਪਾਸੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮ੍ਰਿਤਕਾ ਦੀ ਮਾਤਾ ਕੁਲਵਿੰਦਰ ਕੌਰ ਪਤਨੀ ਸਰਬਜੀਤ ਸਿੰਘ ਨੇ ਦੱਸਿਆ ਕਿ ਰੂਬੀ ਦਾ ਵਿਆਹ ਸਾਲ 2024 ਵਿੱਚ ਬਲਦੇਵ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭੰਬੋਈ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਇੱਕ ਕਰੀਬ ਸੱਤ ਮਹੀਨੇ ਦੀ ਧੀ ਹੈ ਅਤੇ ਉਹ ਇਸ ਸਮੇਂ ਲਗਪਗ ਚਾਰ ਮਹੀਨੇ ਦੀ ਗਰਭਵਤੀ ਵੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਵਿਆਹ ਤੋਂ ਬਾਅਦ ਰੂਬੀ ਨੂੰ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ। ਕੁਲਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ। ਮੌਕੇ ’ਤੇ ਪਹੁੰਚਣ ’ਤੇ ਉਨ੍ਹਾਂ ਨੇ ਦੇਖਿਆ ਕਿ ਰੂਬੀ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਧੀ ਨੂੰ ਕੁੱਟਮਾਰ ਕਰਨ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਮਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਰੰਗੜ ਨੰਗਲ ਦੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਬਾਅਦ ਵਿੱਚ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।
ਇਸ ਸਬੰਧੀ ਜਦੋਂ ਥਾਣਾ ਰੰਗੜ ਨੰਗਲ ਦੇ ਐਸਐਚਓ ਹਰਮੀਕ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲਾ ਪੁਲਿਸ ਦੇ ਧਿਆਨ ਵਿੱਚ ਹੈ ਅਤੇ ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਪੀੜਤ ਪਰਿਵਾਰ ਦੇ ਬਿਆਨਾਂ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਫੋਰੈਂਸਿਕ ਸਬੂਤਾਂ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ, ਜਦਕਿ ਪੀੜਤ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ।