
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਕਿਹਾ ਵਿਆਹ ਪੁਰਬ ਸਮਾਗਮ ਪੂਰੀ ਧੂਮ ਧਾਮ ਨਾਲ ਮਨਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੀਰਤਨ ਦੇ ਰੂਟ ਸਮੇਤ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਜਾਵੇਗਾ, ਸ਼ਹਿਰ ਦੇ ਚੌਕਾਂ ਵਿਚ ਸ਼ਾਨਦਾਰ ਸਵਾਗਤੀ ਗੇਟ ਬਣਾਏ ਜਾਣਗੇ ਤੇ ਰੰਗ ਬਿਰੰਗੀਆਂ ਲੜੀਆਂ ਦੀ ਸਜਾਵਟ ਕੀਤੀ ਜਾਵੇਗੀ।

ਸ਼ਾਮ ਤਿਵਾੜੀ, ਬਟਾਲਾ ਪੰਜਾਬੀ ਜਾਗਰਣ । ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਅੱਜ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵਲੋਂ ਨਗਰ ਕੀਰਤਨ ਦੇ ਰੂਟ ਸਮੇਤ ਸ਼ਹਿਰ ਦਾ ਦੌਰਾ ਵੀ ਕੀਤਾ ਗਿਆ। ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਡਾ. ਮਹਿਤਾਬ ਸਿੰਘ ਐੱਸ ਐੱਸ ਪੀ ਬਟਾਲਾ, ਗੁਰਸਿਮਰਨ ਸਿੰਘ ਢਿੱਲੋਂ ਕਮਿਸ਼ਨਰ ਨਗਰ ਨਿਗਮ ਬਟਾਲਾ, ਚੇਅਰਮੈਨ ਯਸ਼ਪਲ ਚੌਹਾਨ, ਭੁਪਿੰਦਰ ਸਿੰਘ, ਮੇਅਰ ਨਗਰ ਨਿਗਮ ਬਟਾਲਾ, ਚੇਅਰਮੈਨ ਮਾਨਿਕ ਮਹਿਤਾ ਅਤੇ ਐੱਸ. ਡੀ. ਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ 18 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਮਨਾਇਆ ਜਾਣਾ ਹੈ ਅਤੇ ਸਮਾਗਮ ਵਿੱਚ ਬਟਾਲਾ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤ ਅਤੇ ਆਵਾਜਾਈ ਆਦਿ ਨੂੰ ਮੁੱਖ ਰੱਖਦਿਆਂ ਸੁਚੱਜੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ ਤੇ ਵੱਖ-ਵੱਖ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕੰਮ ਮੁਕੰਮਲ ਕਰਨ ਦੇ ਨਿਰਦੇਸ਼-ਦਿੱਤੇ ਗਏ। ਉਨ੍ਹਾ ਕਿਹਾ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੋ ਜਾਹੋ ਜਲਾਲ ਨਾਲ ਮਨਾਏ ਜਾਣਗੇ।
ਇਸ ਮੌਕੇ ਗੱਲ ਕਰਦਿਆਂ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੀਰਤਨ ਦੇ ਰੂਟ ਅਤੇ ਸ਼ਹਿਰ ਅੰਦਰ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਕੰਮ ਕਰਵਾਏ ਜਾਣਗੇ। ਉਨ੍ਹਾਂ ਪਾਵਰਕਾਮ,ਪੀ ਡਬਲਿਊ ਡੀ,ਸੀਵਰੇਜ਼ ਬੋਰਡ, ਨਗਰ ਨਿਗਮ ਬਟਾਲਾ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੁੱਚੇ ਰੂਟ ਅਤੇ ਸ਼ਹਿਰ ਵਿਚ ਲੋੜੀਦੇ ਸਾਰੇ ਕੰਮ ਪੂਰੇ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਵਿਆਹ ਪੁਰਬ ਸਮਾਗਮ ਪੂਰੀ ਧੂਮ ਧਾਮ ਨਾਲ ਮਨਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੀਰਤਨ ਦੇ ਰੂਟ ਸਮੇਤ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਜਾਵੇਗਾ, ਸ਼ਹਿਰ ਦੇ ਚੌਕਾਂ ਵਿਚ ਸ਼ਾਨਦਾਰ ਸਵਾਗਤੀ ਗੇਟ ਬਣਾਏ ਜਾਣਗੇ ਤੇ ਰੰਗ ਬਿਰੰਗੀਆਂ ਲੜੀਆਂ ਦੀ ਸਜਾਵਟ ਕੀਤੀ ਜਾਵੇਗੀ।
ਇਸ ਮੌਕੇ ਮੈਡਮ ਖੁਸ਼ਬੀਰ ਕੌਰ ਐੱਸ ਪੀ (ਐੱਚ), ਸੀਨੀਅਰ ਆਗੂ ਪਲਵਿੰਦਰ ਸਿੰਘ ਲੰਬੜਦਾਰ, ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਤੇਜਿੰਦਰਪਾਲ ਪਾਲ ਸਿੰਘ ਡੀ.ਐਸ.ਪੀ, ਐਕਸੀਅਨ ਨਿਰਮਲ ਸਿੰਘ, ਜੀ ਈ ਰੋਹਿਤ ਉੱਪਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।