ਰਾਜਪਾਲ ਪੰਜਾਬ ਵੱਲੋਂ ਧਾਰਮਿਕ ਅਸਥਾਨਾਂ 'ਤੇ ਸ਼ਰਧਾ ਦੇ ਫੁੱਲ: ਸ੍ਰੀ ਅਚਲੇਸ਼ਵਰ ਧਾਮ ਤੇ ਗੁਰਦੁਆਰਾ ਅੱਚਲ ਸਾਹਿਬ ਵਿਖੇ ਟੇਕਿਆ ਮੱਥਾ; ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਬਟਾਲਾ ਦੇ ਪੁਰਾਤਨ ਤੇ ਇਤਿਹਾਸਿਕ ਅਸਥਾਨ ਸ੍ਰੀ ਅਚਲੇਸ਼ਵਰ ਧਾਮ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਅਚਲ ਸਾਹਿਬ ਵਿਖੇ ਨਤਮਸਤਕ ਹੋਏ। ਰਾਜਪਾਲ ਸ੍ਰੀ ਕਟਾਰੀਆ ਨੇ ਭਗਵਾਨ ਸ਼ਿਵ ਜੀ ਦੇ ਸਪੁੱਤਰ ਸੁਆਮੀ ਕਾਰਤਿਕ ਜੀ ਦੀ ਤਪੋ ਭੂਮੀ ਸ੍ਰੀ ਅਚਲੇਸ਼ਵਰ ਧਾਮ ਵਿਖੇ ਪੂਜਾ ਅਰਚਨਾ ਕੀਤੀ।
Publish Date: Thu, 16 Apr 2026 04:19 PM (IST)
Updated Date: Thu, 16 Apr 2026 04:20 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ - ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਬਟਾਲਾ ਦੇ ਪੁਰਾਤਨ ਤੇ ਇਤਿਹਾਸਿਕ ਅਸਥਾਨ ਸ੍ਰੀ ਅਚਲੇਸ਼ਵਰ ਧਾਮ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਅਚਲ ਸਾਹਿਬ ਵਿਖੇ ਨਤਮਸਤਕ ਹੋਏ। ਰਾਜਪਾਲ ਸ੍ਰੀ ਕਟਾਰੀਆ ਨੇ ਭਗਵਾਨ ਸ਼ਿਵ ਜੀ ਦੇ ਸਪੁੱਤਰ ਸੁਆਮੀ ਕਾਰਤਿਕ ਜੀ ਦੀ ਤਪੋ ਭੂਮੀ ਸ੍ਰੀ ਅਚਲੇਸ਼ਵਰ ਧਾਮ ਵਿਖੇ ਪੂਜਾ ਅਰਚਨਾ ਕੀਤੀ। ਸ੍ਰੀ ਅਚਲੇਸ਼ਵਰ ਧਾਮ ਕਾਰ ਸੇਵਾ ਟਰਸਟ ਵੱਲੋਂ ਮੁੱਖ ਟਰਸਟੀ ਪਵਨ ਕੁਮਾਰ ਪੰਮਾ ਅਤੇ ਉਹਨਾਂ ਦੇ ਸਾਥੀਆਂ ਨੇ ਰਾਜਪਾਲ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।
ਇਸੇ ਤਰ੍ਹਾਂ ਹੀ ਸ੍ਰੀ ਕਟਾਰੀਆ ਸਿੱਧ ਗੋਸ਼ਟ ਅਸਥਾਨ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਧਰਤੀ ਗੁਰਦੁਆਰਾ ਅਚਲ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਨੇ ਪਵਿੱਤਰ ਕੜਾਹ ਪ੍ਰਸ਼ਾਦ ਦੀ ਦੇਗ ਗੁਰਦੁਆਰਾ ਸਾਹਿਬ ਵਿਖੇ ਅਰਪਣ ਕੀਤੀ ਅਤੇ ਗੁਰਦੁਆਰਾ ਸਾਹਿਬ ਵੱਲੋਂ ਮੈਂਬਰ ਸ਼੍ਰੋਮਣੀ ਕਮੇਟੀ ਗੁਰਨਾਮ ਸਿੰਘ ਜੱਸਲ ਅਤੇ ਮੈਨੇਜਰ ਮਲਕੀਤ ਸਿੰਘ ਬਸਰਾਵਾਂ ਵੱਲੋਂ ਰਾਜਪਾਲ ਜੀ ਨੂੰ ਯਾਦਗਾਰੀ ਚਿੰਨ, ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਰਾਜਪਾਲ ਕਟਾਰੀਆ ਨੇ ਕਿਹਾ ਕਿ ਦੋਹਾਂ ਪਵਿੱਤਰ ਅਸਥਾਨਾਂ ਤੇ ਮੱਥਾ ਟੇਕ ਕੇ ਆਤਮਿਕ ਖੁਸ਼ੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਬ ਸਾਂਝੀਵਾਲਤਾ ਦੇ ਇਸ ਅਸਥਾਨ ਤੇ ਆਣ ਕੇ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਭਲੇ ਦੀ ਅਰਦਾਸ ਕੀਤੀ ਹੈ।