- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਝ ਸਾਲ ਪਹਿਲਾਂ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ ਸਨ। ਅੱਜ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਪਣੇ ਕੁਝ ਸਾਥੀਆਂ ਨਾਲ ਚੰਡੀਗੜ੍ਹ ਵਿਖੇ ਪੰਜਾਬ ਇੰਚਾਰਜ਼ ਮਨੀਸ਼ ਸਿਸੋਦਿਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ। ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਉਵੇਂ ਉਵੇਂ ਹੀ ਰਾਜਨੀਤਿਕ ਪਾਰਟੀਆਂ ’ਚ ਸਿਆਸੀ ਹਲਚਲ ਜੋਰ ਫੜਦੀ ਜਾ ਰਹੀ ਹੈ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ ’ਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਜੋ ਕਿ ਕੁਝ ਸਾਲ ਪਹਿਲਾਂ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ ਸਨ। ਅੱਜ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਪਣੇ ਕੁਝ ਸਾਥੀਆਂ ਨਾਲ ਚੰਡੀਗੜ੍ਹ ਵਿਖੇ ਪੰਜਾਬ ਇੰਚਾਰਜ਼ ਮਨੀਸ਼ ਸਿਸੋਦਿਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ।