- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰੋਡਵੇਜ ਪਨਬਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸੂਬਾ ਆਗੂ ਪ੍ਰਦੀਪ ਪੰਡਿਤ ਦੀ ਅਗਵਾਈ ਹੇਠ ਹੜਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅੱਜ ਜ਼ਿਆਦਾਤਰ ਸਰਕਾਰੀ ਬੱਸਾਂ ਨਾ ਚੱਲਣ ਦੇ ਚਲਦਿਆਂ ਜਿਥੇ ਟਰਾਂਸਪੋਰਟ ਵਿਭਾਗ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ,

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ,ਬਟਾਲਾ : ਪੰਜਾਬ ਰੋਡਵੇਜ ਪਨਬਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸੂਬਾ ਆਗੂ ਪ੍ਰਦੀਪ ਪੰਡਿਤ ਦੀ ਅਗਵਾਈ ਹੇਠ ਹੜਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅੱਜ ਜ਼ਿਆਦਾਤਰ ਸਰਕਾਰੀ ਬੱਸਾਂ ਨਾ ਚੱਲਣ ਦੇ ਚਲਦਿਆਂ ਜਿਥੇ ਟਰਾਂਸਪੋਰਟ ਵਿਭਾਗ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ, ਉੱਥੇ ਨਾਲ ਹੀ ਸਵਾਰੀਆਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦੀਪ ਪੰਡਿਤ ਨੇ ਕਿਹਾ ਕਿ ਪੰਜਾਬ ਰੋਡਵੇਜ, ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸਦੇ ਚਲਦਿਆਂ ਅੱਜ ਯੂਨੀਅਨ ਵਲੋਂ ਹੜਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਦੇਣ ਦੇ ਵੱਡੇ ਵੱਡੇ ਵਾਅਦੇ ਕਰ ਰਹੀ ਹੈ ਅਤੇ ਦੂਜੇ ਪਾਸੇ ਸਰਕਾਰ ਵਲੋਂ ਪੰਜਾਬ ਰੋਡਵੇਜ ’ਚ ਨਵੀਆਂ ਬੱਸਾਂ ਪਾਉਣ ਅਤੇ ਮੁਲਾਜ਼ਮਾਂ ਦੀ ਪੱਕੀ ਭਰਤੀ ਕਰਨ ਦੀ ਬਜਾਏ ਕਿਲੋਮੀਟਰ ਸਕੀਮ ਬੱਸਾਂ ਰਾਹੀਂ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਜਿਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਲੋਮੀਟਰ ਸਕੀਮ ਨੂੰ ਰੱਦ ਕੀਤਾ ਜਾਵੇ, ਪੰਜਾਬ ਰੋਡਵੇਜ ਵਿਚ ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣ, ਖਾਲੀ ਅਸਾਮੀਆਂ ’ਤੇ ਪੱਕੀ ਭਰਤੀ ਕੀਤੀ ਜਾਵੇ, ਸਰਕਾਰੀ ਟਰਾਂਸਪੋਰਟ ਨੂੰ ਮਜ਼ਬੂਤ ਕਰਨ ਲਈ ਠੋਸ ਨੀਤੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਡਿਪੂ ਪ੍ਰਧਾਨ ਪਰਮਜੀਤ ਸਿੰਘ ਕੋਹਾੜ, ਚੇਅਰਮੈਨ ਭੁਪਿੰਦਰ ਸਿੰਘ, ਸਰਪ੍ਰਸਤ ਬਲਜੀਤ ਸਿੰਘ, ਸਕੱਤਰ ਜਗਦੀਪ ਸਿੰਘ ਦਾਲਮ, ਖਜਾਨਚੀ ਗੌਰਵ ਕੁਮਾਰ, ਸੀਨੀਅਰ ਪ੍ਰਧਾਨ ਜਗਰੂਪ ਸਿੰਘ, ਮੀਤ ਪ੍ਰਧਾਨ ਹਰਪਾਲ ਸਿੰਘ, ਦਫਤਰੀ ਸਕੱਤਰ ਅਵਤਾਰ ਸਿੰਘ, ਪ੍ਰੈਸ ਸਕੱਤਰ ਰਾਜਬੀਰ ਸਿੰਘ ਆਦਿ ਹਾਜ਼ਰ ਸਨ।