- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਟਾਲਾ ਨਜ਼ਦੀਕ ਪਿੰਡ ਵੈਰੋਨੰਗਲ ਦੇ ਇੱਕ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਸ ਨਾਲ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਸੰਧੂ (ਕਰੀਬ 29 ਸਾਲ), ਪੁੱਤਰ ਸ੍ਰੀ ਵੱਸਣ ਸਿੰਘ ਸੰਧੂ, ਵਾਸੀ ਪਿੰਡ ਵੈਰੋਨੰਗਲ, ਸਾਲ 2018 ਵਿੱਚ ਰੋਜ਼ੀ-ਰੋਟੀ ਦੀ ਖਾਤਰ ਆਸਟ੍ਰੇਲੀਆ ਗਿਆ ਸੀ। ਉੱਥੇ ਉਹ ਟਰਾਲਾ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ।

ਸਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬਟਾਲਾ ਨਜ਼ਦੀਕ ਪਿੰਡ ਵੈਰੋਨੰਗਲ ਦੇ ਇੱਕ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਸ ਨਾਲ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਸੰਧੂ (ਕਰੀਬ 29 ਸਾਲ), ਪੁੱਤਰ ਸ੍ਰੀ ਵੱਸਣ ਸਿੰਘ ਸੰਧੂ, ਵਾਸੀ ਪਿੰਡ ਵੈਰੋਨੰਗਲ, ਸਾਲ 2018 ਵਿੱਚ ਰੋਜ਼ੀ-ਰੋਟੀ ਦੀ ਖਾਤਰ ਆਸਟ੍ਰੇਲੀਆ ਗਿਆ ਸੀ। ਉੱਥੇ ਉਹ ਟਰਾਲਾ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਮੈਲਬੋਰਨ ਤੋਂ ਸਿਡਨੀ ਵੱਲ ਜਾਂਦੇ ਹਾਈਵੇ 'ਤੇ ਉਸ ਦਾ ਟਰਾਲਾ ਸੜਕ ਕਿਨਾਰੇ ਖੜ੍ਹੇ ਇੱਕ ਤੇਲ ਟੈਂਕਰ ਨਾਲ ਟਕਰਾ ਗਿਆ। ਟਰਾਲੇ ਵਿੱਚ ਜਲਣਸ਼ੀਲ ਪਦਾਰਥ ਦੇ ਡਰੱਮ ਲੱਦੇ ਹੋਣ ਕਾਰਨ ਟੱਕਰ ਤੋਂ ਤੁਰੰਤ ਬਾਅਦ ਜ਼ੋਰਦਾਰ ਧਮਾਕਾ ਹੋਇਆ ਅਤੇ ਵਾਹਨ ਨੂੰ ਅੱਗ ਲੱਗ ਗਈ। ਅੱਗ ਦੀ ਲਪੇਟ ਵਿੱਚ ਆਉਣ ਕਾਰਨ ਸੁਖਜਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਹਾਦਸੇ ਦੀ ਜਾਣਕਾਰੀ ਆਸਟ੍ਰੇਲੀਆ ਵਿੱਚ ਰਹਿੰਦੇ ਸੁਖਜਿੰਦਰ ਸਿੰਘ ਦੇ ਦੋਸਤਾਂ ਨੇ ਪਰਿਵਾਰ ਨੂੰ ਦਿੱਤੀ। ਪਰਿਵਾਰਕ ਮੈਂਬਰਾਂ ਮੁਤਾਬਕ ਸੁਖਜਿੰਦਰ ਸਿੰਘ ਦਾ ਕਰੀਬ ਇੱਕ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਉਹ ਮੁੜ ਆਸਟ੍ਰੇਲੀਆ ਪਰਤ ਗਿਆ ਸੀ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਕੁਝ ਸਮਾਂ ਪਹਿਲਾਂ ਹੀ ਸੁਖਜਿੰਦਰ ਸਿੰਘ ਦੀ ਆਪਣੇ ਪਿਤਾ ਨਾਲ ਫੋਨ 'ਤੇ ਗੱਲਬਾਤ ਹੋਈ ਸੀ। ਜਿਵੇਂ ਹੀ ਇਸ ਦੁਖਦਾਈ ਖ਼ਬਰ ਦਾ ਪਤਾ ਲੱਗਾ, ਪਿੰਡ ਵੈਰੋਨੰਗਲ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਨੌਜਵਾਨ ਦੀ ਅਚਾਨਕ ਮੌਤ ਕਾਰਨ ਪਰਿਵਾਰ ਗਹਿਰੇ ਸਦਮੇ ਵਿੱਚ ਹੈ।