- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਮੌਕੇ ’ਤੇ ਕੈਪਟਨ ਧਰਮਿੰਦਰ ਸਿੰਘ ਸਰਪੰਚ ਹਰਚੋਵਾਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ ਪਰ ਸਰਕਾਰਾਂ ’ਤੇ ਕੋਈ ਅਸਰ ਨਹੀ ਹੋ ਰਿਹਾ ਜੋ ਬਹੁਤ ਨਿੰਦਣਯੋਗ ਹੈ। ਆਪਣੀਆ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਕੈਦ ’ਚ ਰੱਖਣਾ ਇਸਨੂੰ ਸਿਖਾਂ ਨਾਲ ਹੁੰਦਾ ਵਿਤਕਰਾ ਨਾ ਕਹੀਏ ਤਾਂ ਹੋਰ ਕੀ ਕਹੀਏ।

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਕਾਦੀਆਂ/ਸ੍ਰੀ ਹਰਗੋਬਿੰਦਪੁਰ ਸਾਹਿਬ। ਅੱਜ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ’ਤੇ ਕਸਬਾ ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਹਰਚੋਵਾਲ ਮੁਕੰਮਲ ਬੰਦ ਰਹੇ।
ਇਸ ਮੌਕੇ ’ਤੇ ਕੈਪਟਨ ਧਰਮਿੰਦਰ ਸਿੰਘ ਸਰਪੰਚ ਹਰਚੋਵਾਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ ਪਰ ਸਰਕਾਰਾਂ ’ਤੇ ਕੋਈ ਅਸਰ ਨਹੀ ਹੋ ਰਿਹਾ ਜੋ ਬਹੁਤ ਨਿੰਦਣਯੋਗ ਹੈ। ਆਪਣੀਆ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਕੈਦ ’ਚ ਰੱਖਣਾ ਇਸਨੂੰ ਸਿਖਾਂ ਨਾਲ ਹੁੰਦਾ ਵਿਤਕਰਾ ਨਾ ਕਹੀਏ ਤਾਂ ਹੋਰ ਕੀ ਕਹੀਏ।
ਕੌਮੀ ਇਨਸਾਫ਼ ਮੋਰਚੇ ਦੀ ਕਾਲ ਤੋਂ ਬਾਅਦ ਸਾਰੇ ਦੁਕਾਨਦਾਰਾਂ ਨੂੰ ਬੇਨਤੀ ਕੀਤੀ ਗਈ ਸੀ ਅਤੇ ਉਨ੍ਹਾਂ ਨੇ ਵੀ ਬੇਨਤੀ ਨੂੰ ਪ੍ਰਵਾਨ ਵੀ ਕੀਤਾ ਅਤੇ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਦਿੱਤੇ ਹੋਏ ਸਮੇਂ ’ਤੇ ਆਪਣੀਆ ਦੁਕਾਨਾਂ ਨੂੰ ਬੰਦ ਰੱਖਿਆ ਗਿਆ।