- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੂਜੇ ਪਾਸੇ ਮਹਿਲਾ ਦੇ ਪਤੀ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਸਦਾ ਕਹਿਣਾ ਹੈ ਕਿ ਉਸ ਵੱਲੋਂ ਅਜਿਹਾ ਕੋਈ ਕੰਮ ਨਹੀਂ ਕੀਤਾ ਗਿਆ। ਉਸਨੇ ਦੱਸਿਆ ਕਿ ਉਹ ਪਹਿਲਾਂ ਹੀ ਕੰਮ ’ਤੇ ਗਿਆ ਹੋਇਆ ਸੀ ਅਤੇ ਜਦੋਂ ਉਸ ਨੂੰ ਆਪਣੀ ਪਤਨੀ ਦੇ ਜ਼ਖਮੀ ਹੋਣ ਬਾਰੇ ਪਤਾ ਲੱਗਾ ਤਾਂ ਉਹ ਸਿਵਲ ਹਸਪਤਾਲ ਪਹੁੰਚਿਆ, ਜਿੱਥੇ ਉਸਨੇ ਆਪਣੀ ਪਤਨੀ ਨੂੰ ਜ਼ਖਮੀ ਹਾਲਤ ਵਿੱਚ ਦੇਖਿਆ। ਫਿਲਹਾਲ ਮਹਿਲਾ ਦਾ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਚੱਲ ਰਿਹਾ ਹੈ। ਮਾਮਲੇ ਦੀ ਅਸਲ ਸਥਿਤੀ ਪੁਲਿਸ ਜਾਂਚ ਤੋਂ ਹੀ ਸਪੱਸ਼ਟ ਹੋ ਸਕੇਗੀ।

ਸ਼ਾਮ ਤਿਵਾੜੀ, ਬਟਾਲਾ ਪੰਜਾਬੀ ਜਾਗਰਣ। ਬਟਾਲਾ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਇੱਕ ਮਹਿਲਾ ਵੱਲੋਂ ਆਪਣੇ ਪਤੀ ’ਤੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਅਤੇ ਉਸ ’ਤੇ ਤੇਜ਼ਾਬ ਸੁੱਟ ਕੇ ਉਸਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਇਸ ਸੰਬੰਧੀ ਸਿਵਲ ਹਸਪਤਾਲ ਬਟਾਲਾ ’ਚ ਜ਼ੇਰੇ ਇਲਾਜ ਜ਼ਖਮੀ ਮਹਿਲਾ ਨੇ ਦੱਸਿਆ ਕਿ ਉਸਦਾ ਵਿਆਹ ਪਿੰਡ ਗਾਦੜੀਆਂ ਦੇ ਰਹਿਣ ਵਾਲੇ ਇਕ ਵਿਅਕਤੀ ਨਾਲ ਹੋਇਆ ਸੀ। ਉਸਨੇ ਦੱਸਿਆ ਕਿ ਉਸਦਾ ਪਤੀ ਅਕਸਰ ਹੀ ਉਸ ਨਾਲ ਕੁੱਟਮਾਰ ਕਰਦਾ ਰਹਿੰਦਾ ਹੈ ਅਤੇ ਕੁਝ ਦਿਨ ਪਹਿਲਾਂ ਵੀ ਉਸਦੇ ਪਤੀ ਵਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਹੈ।
ਉਸਨੇ ਦੱਸਿਆ ਕਿ ਬੀਤੇ ਦਿਨ ਜਦ ਉਹ ਆਪਣੇ ਘਰ ਪਹੁੰਚੀ ਤਾਂ ਉਸਦੇ ਪਤੀ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ‘ਤੇ ਤੇਜ਼ਾਬ ਸੁੱਟ ਦਿੱਤਾ। ਉਸਨੇ ਦੱਸਿਆ ਕਿ ਤੇਜ਼ਾਬ ਉਸਦੇ ਚੇਹਰੇ ਅਤੇ ਬਾਂਹ ’ਤੇ ਪੈਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਮਹਿਲਾ ਨੇ ਦੱਸਿਆ ਕਿ ਉਸ ਨਾਲ ਹੋਈ ਇਸ ਘਟਨਾ ਸਬੰਧੀ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।