- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸਟ੍ਰੇਲੀਆ ਦੇ ਮੈਲਬੌਰਨ ’ਚ ਵਾਪਰੇ ਸੜਕ ਹਾਦਸੇ ’ਚ ਬਟਾਲਾ ਮੂਲ ਦੇ ਨੌਜਵਾਨ ਦੀ ਮੌਤ ਹੋ ਗਈ। ਬਟਾਲਾ ਦੇ ਅਰਬਨ ਅਸਟੇਟ ਵਾਸੀ 36 ਸਾਲਾ ਨੌਜਵਾਨ ਸਨੇਹਪਾਲ ਕਰੀਬ 11 ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ।

ਬਟਾਲਾ : ਆਸਟ੍ਰੇਲੀਆ ਦੇ ਮੈਲਬੌਰਨ ’ਚ ਵਾਪਰੇ ਸੜਕ ਹਾਦਸੇ ’ਚ ਬਟਾਲਾ ਮੂਲ ਦੇ ਨੌਜਵਾਨ ਦੀ ਮੌਤ ਹੋ ਗਈ। ਬਟਾਲਾ ਦੇ ਅਰਬਨ ਅਸਟੇਟ ਵਾਸੀ 36 ਸਾਲਾ ਨੌਜਵਾਨ ਸਨੇਹਪਾਲ ਕਰੀਬ 11 ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ। ਸ਼ਨਿਚਰਵਾਰ ਨੂੰ ਉਹ ਸੜਕ ਕਿਨਾਰੇ ਖੜ੍ਹੀ ਆਪਣੀ ਕਾਰ ’ਚ ਬੈਠਾ ਸੀ ਕਿ ਕਿਸੇ ਬੇਪਛਾਣ ਵਾਹਨ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਸਨੇਹਪਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਨੇਹਪਾਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।