ਅਣਪਛਾਤੇ ਹਮਲਾਵਰਾਂ ਵੱਲੋਂ ਸੀਨੀਅਰ ਭਾਜਪਾ ਆਗੂ 'ਤੇ ਗੋਲੀਬਾਰੀ, 2 ਕਰੋੜ ਦੀ ਫਿਰੌਤੀ ਦੀ ਕੀਤੀ ਮੰਗ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਨੇ ਦੱਸਿਆ ਕਿ ਉਹ ਆਪਣੇ ਪੈਟਰੋਲ ਪੰਪ ਉੱਤੇ ਬੈਠ ਕੇ ਬੀਤੀ ਰਾਤ 9:30ੇ ਵਜੇ ਦੇ ਕਰੀਬ ਹਿਸਾਬ ਕਿਤਾਬ ਕਰ ਰਹੇ ਸਨ ਤਾਂ ਇਸੇ ਦੌਰਾਨ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਉਹਨਾਂ ਦੇ ਉੱਪਰ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜੋ ਉਹਨਾਂ ਦੀ ਗੱਡੀ ਵਿੱਚ ਲੱਗੀਆਂ ਹਨ।
Publish Date: Thu, 04 Jun 2026 09:51 AM (IST)
Updated Date: Thu, 04 Jun 2026 10:11 AM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਬੀਤੀ ਰਾਤ ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਕੋਟਲੀ ਸੂਰਤ ਮੱਲੀ ਦੇ ਉੱਘੇ ਕਾਰੋਬਾਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਉੱਪਰ ਅਣਪਛਾਤਿਆਂ ਵੱਲੋਂ ਤਾਬੜ ਤੋੜ ਗੋਲੀਆਂ ਚਲਾਈਆਂ ਗਈਆਂ, ਜਿਸ ਦੇ ਸਿੱਟੇ ਵਜੋਂ ਭਾਜਪਾ ਲੀਡਰ ਵੱਲੋਂ ਕੀਤੀ ਜਵਾਬੀ ਫਾਇਰਿੰਗ ਦੇ ਬਾਅਦ ਗੋਲੀਆਂ ਚਲਾਉਣ ਵਾਲੇ ਅਣਪਛਾਤੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਉਧਰ ਘਟਨਾ ਦਾ ਪਤਾ ਚੱਲਦਿਆਂ ਹੀ ਪੁਲਿਸ ਥਾਣਾ ਕੋਟਲੀ ਸੂਰਤ ਮਲੀ ਦੇ ਐਸ ਐਚ ਓ ਗੁਰਦਰਸ਼ਨ ਸਿੰਘ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਨੇ ਦੱਸਿਆ ਕਿ ਉਹ ਆਪਣੇ ਪੈਟਰੋਲ ਪੰਪ ਉੱਤੇ ਬੈਠ ਕੇ ਬੀਤੀ ਰਾਤ 9:30ੇ ਵਜੇ ਦੇ ਕਰੀਬ ਹਿਸਾਬ ਕਿਤਾਬ ਕਰ ਰਹੇ ਸਨ ਤਾਂ ਇਸੇ ਦੌਰਾਨ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਉਹਨਾਂ ਦੇ ਉੱਪਰ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜੋ ਉਹਨਾਂ ਦੀ ਗੱਡੀ ਵਿੱਚ ਲੱਗੀਆਂ ਹਨ। ਜਦ ਕਿ ਉਹਨਾਂ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਹੈ। ਉਹਨਾਂ ਦੱਸਿਆ ਕਿ ਮੇਰੇ ਵੱਲੋਂ ਵੀ ਉਕਤ ਹਮਲਾਵਰਾਂ ਉੱਪਰ ਜਵਾਬੀ ਫਾਇਰਿੰਗ ਕਰਨ ਤੇ ਅਣਪਛਾਤੇ ਗੋਲੀਆ ਚਲਾਉਣ ਵਾਲੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਇਸ ਫਾਇਰਿੰਗ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਆਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਕਤ ਹਮਲਾਵਰਾਂ ਵੱਲੋਂ ਦੋ ਕਰੋੜ ਦੀ ਫਿਰੌਤੀ ਮੰਗ ਕੀਤੀ ਜਾ ਰਹੀ ਅਤੇ ਉੱਥੇ ਹੀ ਭਾਜਪਾ ਤੋਂ ਪਿੱਛੇ ਹਟਣ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਵਿਜੇ ਸੋਨੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਤੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਕੇ ਬਣਦਾ ਇਨਸਾਫ ਦਿੱਤਾ ਜਾਵੇ।